ਸੁਰਖੀਆਂ 'ਚ ਕਪੂਰਥਲਾ ਦੀ ਮਾਡਰਨ ਜੇਲ੍ਹ, ਸਰਚ ਦੌਰਾਨ ਮਿਲੇ ਪਾਬੰਦੀਸ਼ੁਦਾ ਸਾਮਾਨ ਨੂੰ ਵੇਖ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

Sunday, May 05, 2024 - 11:06 AM (IST)

ਕਪੂਰਥਲਾ (ਮਹਾਜਨ/ਭੂਸ਼ਣ)-ਕਪੂਰਥਲਾ ਮਾਡਰਨ ਜੇਲ੍ਹ ’ਚ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ’ਚੋਂ 7 ਮੋਬਾਇਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਹੈ। ਜੇਲ੍ਹ ਪ੍ਰਸ਼ਾਸਨ ਨੇ ਸਾਰਾ ਸਾਮਾਨ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਇਸ ਦੀ ਸੂਚਨਾ ਜੇਲ੍ਹ ਪ੍ਰਸ਼ਾਸਨ ਅਤੇ ਥਾਣਾ ਕੋਤਵਾਲੀ ਦੀ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ 2 ਅਣਪਛਾਤੇ ਸਮੇਤ 4 ਦੋਸ਼ੀਆਂ ਖ਼ਿਲਾਫ਼ 6 ਵੱਖ-ਵੱਖ ਐੱਫ਼. ਆਈ. ਆਰਜ਼ ਦਰਜ ਕੀਤੀਆਂ ਹਨ।

ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਵਾਰਡ ਸੀ ਵਿਚ ਡਿਊਟੀ ’ਤੇ ਤਾਇਨਾਤ ਵਾਰਡਰ ਰਾਹੁਲ ਸ਼ਰਮਾ ਨੇ ਵੇਖਿਆ ਕਿ ਪਿਕਸ ਮਸ਼ੀਨ ਦੇ ਪਿਛਲੇ ਪਾਸੇ ਦੇ ਢੱਕਣ ਦਾ ਪੇਚ ਖੁੱਲ੍ਹਾ ਪਿਆ ਸੀ, ਜਦੋਂ ਮਸ਼ੀਨ ਦਾ ਪਿਛਲਾ ਢੱਕਣ ਖੋਲ੍ਹਿਆ ਗਿਆ ਤਾਂ ਉਸ ਵਿਚੋਂ ਇਕ ਮੋਬਾਈਲ ਫ਼ੋਨ, ਸਿਮ ਅਤੇ ਬੈਟਰੀ ਬਰਾਮਦ ਹੋਈ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਫੋਨ ਸੂਰਤ ਸਿੰਘ ਉਰਫ਼ ਸੂਰਤੀ ਦਾ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੇ ਦੱਸਿਆ ਕਿ ਉਹ ਜੇਲ੍ਹ ਗਾਰਡ ਦੇ ਨਾਲ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਬੈਰਕਾਂ ਦੀ ਤਲਾਸ਼ੀ ਲੈ ਰਹੇ ਸਨ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵਾਰਡ ਨੰ. 8 ਦੇ ਕਮਰਾ ਨੰਬਰ 4 ਦੇ ਬਾਥਰੂਮ ਵਿਚੋਂ ਇਕ ਮੋਬਾਇਲ ਫ਼ੋਨ, ਬੈਟਰੀ ਸਮੇਤ ਸਿਮ ਅਣਵਰਤੀ ਹਾਲਾਤ ਵਿਚ ਬਰਾਮਦ ਕੀਤੀ। ਇਸੇ ਤਰ੍ਹਾਂ ਵਾਰਡ ਨੰ. 8, ਕਮਰਾ ਨੰ.10 ਦੇ ਬਾਥਰੂਮ ਵਿਚੋਂ ਇਕ ਮੋਬਾਇਲ ਫੋਨ, ਬਿਨਾਂ ਸਿਮ, ਬੈਟਰੀ ਤੋਂ ਬਿਨਾਂ ਲਾਵਾਰਿਸ ਹਾਲਾਤ ਵਿਚ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਦੇ ਮੋਬਾਇਲ ਫ਼ੋਨ ਜ਼ਬਤ ਕਰਕੇ ਥਾਣਾ ਕੋਤਵਾਲੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਜਲੰਧਰ ਸਥਿਤ ਦਫ਼ਤਰ 'ਚ ਹੋਈ ਚੋਰੀ

PunjabKesari

ਤੀਜੇ ਮਾਮਲੇ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਰਮ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀ ਸੁਨੀਲ ਕੁਮਾਰ ਉਰਫ਼ ਸੰਨੀ ਵਾਸੀ ਚੁਗਿੱਟੀ ਜਲੰਧਰ ਦੇ ਕਬਜ਼ੇ ਵਿਚੋਂ ਇਕ ਮੋਬਾਇਲ ਫ਼ੋਨ, ਸਿਮ ਸਮੇਤ ਈਅਰਫ਼ੋਨ ਬਰਾਮਦ ਹੋਇਆ ਹੈ। ਥਾਣਾ ਕੋਤਵਾਲੀ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਚੌਥੇ ਮਾਮਲੇ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਜੇਲ੍ਹ ਗਾਰਡ ਦੇ ਨਾਲ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਬੈਰਕਾਂ ਦੀ ਤਲਾਸ਼ੀ ਲੈ ਰਹੇ ਸਨ। ਇਸ ਦੌਰਾਨ ਮੁਹੱਲਾ ਮਹਿਤਾਬਗੜ੍ਹ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ ਦੇ ਕਬਜ਼ੇ ਵਿਚੋਂ ਇਕ ਮੋਬਾਇਲ ਫ਼ੋਨ ਅਤੇ ਬੈਟਰੀ ਬਰਾਮਦ ਹੋਈ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ। ਥਾਣਾ ਕੋਤਵਾਲੀ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੰਜਵੇਂ ਮਾਮਲੇ ਵਿਚ ਜੇਲ ਦੇ ਸਹਾਇਕ ਸੁਪਰਡੈਂਟ ਅਬਦੁਲ ਹਮੀਦ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਵਾਰਡ ਨੰਬਰ 7 ਦੇ ਕਮਰਾ ਨੰਬਰ 10 ਦੇ ਬਾਥਰੂਮ ਵਿਚੋਂ ਇਕ ਮੋਬਾਈਲ ਫੋਨ ਤੇ ਸਿਮ ਬਰਾਮਦ ਹੋਇਆ। ਜੇਲ੍ਹ ਪ੍ਰਸ਼ਾਸਨ ਨੇ ਮੋਬਾਇਲ ਫ਼ੋਨ ਕਬਜ਼ੇ ਵਿਚ ਲੈ ਕੇ ਥਾਣਾ ਕੋਤਵਾਲੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਹਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਕੈਦੀ ਨੇ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਇਸ ਹਾਲ 'ਚ ਲਾਸ਼ ਵੇਖ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਛੇਵੇਂ ਮਾਮਲੇ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀ ਰੋਹਨ ਵਾਸੀ 173 ਰੇਲਵੇ ਕਾਲੋਨੀ ਨੰਬਰ 2 ਚਾਲੀ ਕੁਆਰਟਰ ਚੌਕ ਨਈ ਬਿਰਾਦਰੀ ਜਲੰਧਰ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਫ਼ੋਨ, ਬੈਟਰੀ ਸਮੇਤ ਸਿਮ ਬਰਾਮਦ ਹੋਇਆ। .ਥਾਣਾ ਕੋਤਵਾਲੀ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸਾਵਧਾਨ! ਜਲੰਧਰ 'ਚ ਬਾਬੇ ਦਾ ਰੂਪ ਧਾਰਨ ਕਰ ਘੁੰਮ ਰਹੇ ਨੌਸਰਬਾਜ਼, ਪਤੀ-ਪਤਨੀ ਨਾਲ ਵਾਪਰੀ ਘਟਨਾ ਜਾਣ ਹੋਵੋਗੇ ਹੈਰਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News