ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ

Thursday, Dec 29, 2022 - 12:03 PM (IST)

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ

ਤਰਨ ਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।

ਇਹ ਵੀ ਪੜ੍ਹੋ- ਦੋ ਮੀਟਰ ਲਗਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮੁਫ਼ਤ ਬਿਜਲੀ ’ਤੇ ਕਿਰਾਏਦਾਰਾਂ ਤੋਂ ਵਸੂਲੇ ਜਾ ਰਹੇ ਹਨ ਬਿੱਲ

ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਲਾਵਾਰਸ ਹਾਲਤ ਵਿਚ ਜੇਲ੍ਹ ਅੰਦਰ ਮੌਜੂਦ 5 ਟੱਚ ਮੋਬਾਇਲ ਫੋਨ, 2 ਕੀਪੈਡ ਮੋਬਾਇਲ ਫੋਨ, 2 ਅਡਾਪਟਰ, 3 ਜਗਾੜੂ ਚਾਰਗਰ, 2 ਹੈਡਫੋਨ, 5 ਵੱਖ-ਵੱਖ ਕੰਪਨੀ ਦੀਆਂ ਸਿਮਾਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ- ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਅੰਦਰੋਂ ਬਰਾਮਦ ਕੀਤੇ ਗਏ ਉਕਤ ਮੋਬਾਈਲ ਫੋਨ ਅਤੇ ਹੋਰ ਸਮਾਨ  ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕਬਜ਼ੇ ਵਿਚ ਲੈਂਦੇ ਹੋਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News