ਜੇਲ੍ਹ ਅੰਦਰੋਂ ਫਿਰ 7 ਮੋਬਾਈਲ, 3 ਮੋਬਾਈਲ ਚਾਰਜਰ ਅਤੇ 3 ਈਅਰ ਪੌਡ ਬਰਾਮਦ
Thursday, Feb 20, 2025 - 02:49 PM (IST)

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਆਏ ਦਿਨ ਸੁਰਖੀਆਂ ਵਿਚ ਨਜ਼ਰ ਆ ਰਹੀ ਹੈ। ਇਸ ਦੀ ਇਕ ਹੋਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਕੇਂਦਰੀ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ ਅੰਦਰੋ 7 ਮੋਬਾਈਲ ਫੋਨ, 3 ਮੋਬਾਈਲ ਚਾਰਜਰ ਅਤੇ 3 ਈਅਰ ਪੌਡ ਬਰਾਮਦ ਕੀਤੇ ਗਏ। ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਹਾਇਕ ਸੁਪਰਡੈਂਟ ਪਿਆਰਾ ਰਾਮ ਅਤੇ ਸਹਾਇਕ ਸੁਪਰਡੈਂਟ ਹੰਸਰਾਜ ਵੱਲੋਂ ਵੱਖ-ਵੱਖ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਗਈ, ਜਿਸ ਦੇ ਚੱਲਦੇ ਜੇਲ ਦੀਆਂ ਵੱਖ-ਵੱਖ ਬੈਰਕਾਂ ਵਿਚੋਂ ਵੱਖ-ਵੱਖ ਕੰਪਨੀਆਂ ਦੇ ਟੱਚ ਅਤੇ ਕੀਪੈਡ 7 ਮੋਬਾਈਲ ਫੋਨ ਬਰਾਮਦ ਕੀਤੇ ਗਏ, ਇਸ ਦੇ ਨਾਲ ਹੀ ਜੇਲ੍ਹ ਅੰਦਰੋਂ 3 ਮੋਬਾਈਲ ਚਾਰਜਰ ਅਤੇ 3 ਈਅਰ ਪੌਡ ਵੀ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਚੱਲੀਆਂ ਤਾਬੜਤੋੜ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟਾਂ ਦੇ ਬਿਆਨਾਂ ਹੇਠ ਅਵਤਾਰ ਸਿੰਘ ਉਰਫ ਸ਼ੇਰਾ ਪੁੱਤਰ ਬਲਰਾਮ ਸਿੰਘ ਵਾਸੀ ਖੇਮਕਰਨ ਅਤੇ ਇਕ ਅਣਪਛਾਤੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਚਾਂਵਾਂ ਨਾਲ ਵਿਆਹ ਕੇ ਲਿਆਂਦੀ ਨੂੰਹ ਨੇ ਚੜ੍ਹਾ 'ਤਾ ਚੰਨ, ਕੁਝ ਹੀ ਹਫ਼ਤਿਆਂ ਬਾਅਦ ਘਰਦਿਆਂ ਦੇ ਉੱਡਾ ਦਿੱਤੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8