7 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ

Monday, Mar 30, 2020 - 03:04 PM (IST)

7 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ

ਬਰਨਾਲਾ (ਮੱਘਰ ਪੁਰੀ) - ਤਪਾ ਮੰਡੀ ਦੇ ਨੇੜਲੇ ਪਿੰਡ ਭਗਤਪੁਰਾ ਮੌੜ ਵਿਖੇ ਅੱਜ ਇਕ 27 ਸਾਲਾ ਨੌਜਵਾਨ ਵਲੋਂ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ ਵਲੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਛਪਾਲ ਉਨ੍ਹਾਂ ਦੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦਾ ਪਿਛਲੇ ਸੱਤ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਅੱਜ ਸਵੇਰ ਦੇ ਸਮੇਂ ਜਦੋਂ ਉਹ ਘਰ ਦੇ ਬਣੇ ਬਾਥਰੂਮ ਵਿਚ ਨਹਾਉਣ ਗਿਆ ਤਾਂ ਵਾਪਸ ਨਹੀਂ ਆਇਆ। ਕਾਫੀ ਸਮਾਂ ਇਤਜ਼ਾਰ ਕਰਨ ਤੋਂ ਬਾਅਦ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਗੇਟ ਖੜਕਾਇਆ ਤਾਂ ਉਸ ਨੇ ਗੇਟ ਨਹੀਂ ਖੋਲ੍ਹਿਆ। ਪਰਿਵਾਰ ਨੇ ਜਦੋਂ ਬਾਥਰੂਮ ਦਾ ਗੇਟ ਤੋੜ ਕੇ ਦੇਖਿਆ ਤਾਂ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਲਾਸ਼ ਬਾਥਰੂਮ ’ਚ ਲਟਕ ਰਹੀ ਸੀ। ਦੱਸ ਦੇਈਏ ਕਿ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਦੀ ਸੂਚਨਾ ਪਿੰਡ ਪੰਚਾਇਤਾਂ ਅਤੇ ਪੁਲਸ ਨੂੰ ਦਿੱਤੀ। ਪੁਲਸ ਪ੍ਰਸ਼ਾਸਨ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ। 


author

rajwinder kaur

Content Editor

Related News