ਪਟਿਆਲਾ ’ਚ 7 ਹੋਰ ਕੋਰੋਨਾ ਪਾਜ਼ੇਟਿਵ

Sunday, Jun 07, 2020 - 02:33 AM (IST)

ਪਟਿਆਲਾ, (ਪਰਮੀਤ)- ਪਟਿਆਲਾ ਜ਼ਿਲੇ ਵਿਚ 7 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਜ਼ਿਲੇ ਵਿਚ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 137 ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਿੱਤੀ।

ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਵਿਚ 7763 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 137 ਦੀ ਰਿਪੋਰਟ ਪਾਜ਼ੀਟਿਵ ਅਤੇ 6895 ਦੀ ਨੈਗੇਟਿਵ ਆਈ ਹੈ ਜਦਕਿ 868 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਦੋ ਮਰੀਜ਼ਾਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ ਜਦਕਿ 113 ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ ਅਤੇ ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 22 ਹੈ। ਉਨ੍ਹਾਂ ਦੱਸਿਆ ਕਿ ਅੱਜ ਪਾਜ਼ੀਟਿਵ ਆਏ ਸੱਤ ਕੇਸਾਂ ਵਿਚੋਂ 6 ਰਾਜਪੁਰਾ ਦੇ ਹਨ ਜਦਕਿ ਇਕ ਕੇਸ ਪਾਤੜਾਂ ਦਾ ਹੈ। ਰਾਜਪੁਰਾ ਦੇ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਕੋਲ ਰਹਿਣ ਵਾਲੇ ਇਕੋ ਪਰਿਵਾਰ ਦੇ 5 ਮੈਂਬਰ ਚੋਰੀ-ਛਿਪੇ ਦਿੱਲੀ ਤੋਂ ਵਾਪਸ ਰਾਜਪੁਰਾ ਪਰਤੇ ਸਨ। ਇਨ੍ਹਾਂ ਸਾਰਿਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਤੋਂ ਇਲਾਵਾ ਪੁਰਾਣਾ ਰਾਜਪੁਰਾ ਦਾ ਰਹਿਣ ਵਾਲਾ ਇਕ ਹੋਰ 42 ਸਾਲਾ ਵਿਅਕਤੀ, ਜੋ ਵਿਦੇਸ਼ ਤੋਂ ਪਰਤਣ ਮਗਰੋਂ ਬਹਾਦਰਗੜ੍ਹ ਗੁਰਦੁਆਰਾ ਸਾਹਿਬ ਵਿਖੇ ‘ਇਕਾਂਤਵਾਸ’ ਵਿਚ ਸੀ, ਦੀ ਦੀ ਵੀ ਰਿਪੋਰਟ ਪਾਜ਼ੀਟਿਵ ਆਈ ਹੈ। ਸੱਤਵਾਂ ਮਰੀਜ਼ ਬਲਾਕ ਪਾਤੜਾਂ ਦੇ ਪਿੰਡ ਸ਼ੇਰਗੜ੍ਹ ਦਾ ਰਹਿਣ ਵਾਲਾ 26 ਸਾਲਾ ਨੌਜਵਾਨ ਹੈ, ਜੋ ਬਾਹਰੀ ਰਾਜ ਤੋਂ ਪਰਤਿਆ ਸੀ।


Deepak Kumar

Content Editor

Related News