ਫਿਰੋਜ਼ਪੁਰ-ਫਾਜ਼ਿਲਕਾ ’ਚ 2 ਦਿਨਾਂ ’ਚ ਕੋਰੋਨਾ ਨਾਲ 7 ਹੋਰ ਮੌਤਾਂ

08/17/2020 2:04:56 AM

ਫਿਰੋਜ਼ਪੁਰ/ਗੁਰੂਹਰਸਹਾਏ,(ਮਲਹੋਤਰਾ, ਕੁਮਾਰ, ਪਰਮਜੀਤ ਕੌਰ, ਭੁੱਲਰ, ਖੁੱਲਰ, ਆਵਲਾ)– 2 ਦਿਨਾਂ ਦੌਰਾਨ ਜ਼ਿਲੇ ਵਿਚ ਕੋਰੋਨਾ ਨਾਲ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਸੰਖਿਆ 16 ਹੋ ਗਈ ਹੈ। ਸਿਵਲ ਸਰਜਨ ਡਾ. ਜੁਗਲ ਕਿਸ਼ੌਰ ਨੇ ਦੱਸਿਆ ਕਿ ਦੋ ਦਿਨਾਂ ਦੌਰਾਨ ਜ਼ਿਲੇ ਦੇ 110 ਹੋਰ ਲੋਕਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪਾਜ਼ੇਟਿਵ ਪਾਏ ਗਏ ਰੋਗੀਆਂ ਨੂੰ ਹੋਮ ਆਈਸੋਲੇਸ਼ਨ ’ਚ ਰਹਿਣ ਜਾਂ ਆਈਸੋਲੇਸ਼ਨ ਵਾਰਡ ’ਚ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਫਿਰੋਜ਼ਪੁਰ ’ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਦੇ 949 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨਾਂ ’ਚੋਂ 447 ਠੀਕ ਹੋ ਚੁੱਕੇ ਹਨ, ਜਦਕਿ ਐਕਟਿਵ ਰੋਗੀਆਂ ਦੀ ਸੰਖਿਆ 487 ਹੈ। ਜ਼ਿਲੇ ਦੇ 16 ਲੋਕਾਂ ਦੀ ਇਸ ਬੀਮਾਰੀ ਕਾਰਣ ਮੌਤ ਹੋ ਚੁੱਕੀ ਹੈ। ਪ੍ਰਸ਼ਾਸਨ ਵਲੋਂ ਆਪਣੀ ਦੇਖ-ਰੇਖ ’ਚ ਚਾਰਾਂ ਕੋਰੋਨਾ ਰੋਗ ਨਾਲ ਮ੍ਰਿਤਕਾਂ ਦਾ ਦਾਹ ਸਸਕਾਰ ਕਰਵਾ ਦਿੱਤਾ ਗਿਆ ਹੈ।


Bharat Thapa

Content Editor

Related News