ਸਿੱਧੂ ਦੇ ਕਰੀਬੀ ਦੇ ਘਰ ''ਤੇ ਫਾਇਰਿੰਗ ਕਰਨ ਵਾਲੇ 7 ਨਾਮਜ਼ਦ, ਤਿੰਨ ਗ੍ਰਿਫਤਾਰ
Saturday, Feb 08, 2025 - 01:20 PM (IST)
ਮਾਨਸਾ (ਜੱਸਲ) - ਕੁੱਝ ਦਿਨ ਪਹਿਲਾਂ ਸ਼ਹਿਰ ਦੀ ਪ੍ਰੋਫੈਸਰ ਕਾਲੋਨੀ ’ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਪ੍ਰਗਟ ਸਿੰਘ ਦੇ ਘਰ ਰਾਤ ਸਮੇਂ ਕੁੱਝ ਵਿਅਕਤੀਆਂ ਵੱਲੋਂ ਫਾਇਰਿੰਗ ਕਰ ਕੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਥਾਣਾ ਸਿਟੀ 2 ਮਾਨਸਾ ਦੀ ਪੁਲਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ’ਚੋਂ ਤਿੰਨ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪ੍ਰਗਟ ਸਿੰਘ ਦੇ ਘਰ ਰਾਤ ਸਮੇਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸੀ ਤੇ ਇਹ ਗੋਲੀਆਂ ਉਨ੍ਹਾਂ ਦੇ ਘਰ ਦੇ ਦਰਵਾਜੇ ’ਤੇ ਲੱਗੀਆਂ ਸਨ।
ਇਹ ਖ਼ਬਰ ਵੀ ਪੜ੍ਹੋ - ਭਾਰਤ ਦਾ ਨਿਰਯਾਤ ਇਸ ਸਾਲ 800 ਬਿਲੀਅਨ ਡਾਲਰ ਦੇ ਰਿਕਾਰਡ ਨੂੰ ਛੂਹ ਸਕਦਾ ਹੈ: ਪਿਊਸ਼ ਗੋਇਲ
ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਣ ਤੋਂ ਬਾਅਦ ਪ੍ਰਗਟ ਸਿੰਘ ਨੇ ਇਸ ਦੀ ਸ਼ਿਕਾਇਤ ਥਾਣਾ ਸਿਟੀ ਪੁਲਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਉਸਨੂੰ ਇਕ ਵਿਦੇਸ਼ੀ ਨੰਬਰ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਕਾਲ ਵੀ ਆਈ ਸੀ। ਸਿਟੀ ਪੁਲਸ ਨੇ ਪ੍ਰਗਟ ਸਿੰਘ ਦੇ ਘਰ ’ਤੇ ਫਾਇਰਿੰਗ ਕਰਨ ਦੇ ਦੋਸ਼ ’ਚ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਪੂਰੇ ਮਾਮਲੇ ਨੂੰ ਫਿਰੋਜ਼ਪੁਰ ਜੇਲ ’ਚ ਬੰਦ ਜੱਸੀ ਪੈਂਚਰ, ਜਸ਼ਨ ਇੰਗਲੈਂਡ ਅਤੇ ਹੁਸਨ ਕੈਨੇਡਾ ਨੇ ਅੰਜਾਮ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਯਾਮੀ ਗੌਤਮ ਨੇ ਪੁੱਤਰ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਮਾਨਸਾ ਪੁਲਸ ਨੇ ਜੱਸੀ ਪੈਂਚਰ, ਕਮਲ ਮੱਦੀ ਅਤੇ ਪ੍ਰਭਜੋਤ ਸਿੰਘ ਉਰਫ ਖਾਦਾ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦਾ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਜਦੋਂ ਕਿ ਹੋਰ ਮੁਲਜ਼ਮ ਅਜੇ ਤਕ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ।
ਇਹ ਖ਼ਬਰ ਵੀ ਪੜ੍ਹੋ - ਅਮਿਤਾਭ ਬੱਚਨ ਨੇ ਕਿਹਾ- ਹੁਣ ਜਾਣ ਦਾ ਸਮਾਂ ਆ ਗਿਆ
ਮੂਸੇਵਾਲਾ ਦੇ ਨਜ਼ਦੀਕੀ ਪ੍ਰਗਟ ਸਿੰਘ ਨੇ ਦੱਸਿਆ ਕਿ ਵਿਦੇਸ਼ੀ ਨੰਬਰ ਤੋਂ ਕਾਲ ਕਰ ਕੇ ਗੈਂਗਸਟਰ ਉਨ੍ਹਾਂ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗ ਰਹੇ ਸਨ, ਨਾ ਦੇਣ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਸਬਕ ਸਿਖਾਉਣ ਦੀ ਗੱਲ ਕਹੀ ਜਾ ਰਹੀ ਸੀ। ਇਸ ਮਾਮਲੇ ’ਚ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਸੋਨਾਕਸ਼ੀ ਸਿਨ੍ਹਾ ਨਾਲ ਬਰਫੀਲੀਆਂ ਵਾਦੀਆਂ 'ਚ ਵੱਡਾ ਹਾਦਸਾ, ਵੀਡੀਓ ਵਾਇਰਲ ਫੈਨਜ਼ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e