ਨਹੀਂ ਰੁਕ ਰਿਹਾ ਜਲੰਧਰ ''ਚ ''ਕੋਰੋਨਾ'' ਦਾ ਕਹਿਰ, 7 ਨਵੇਂ ਮਾਮਲੇ ਆਏ ਸਾਹਮਣੇ

05/08/2020 7:51:32 PM

ਜਲੰਧਰ (ਰੱਤਾ) : ਜਲੰਧਰ 'ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਜਲੰਧਰ 'ਚੋਂ 7 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਅੱਜ ਦੇ 7 ਕੇਸਾਂ ਨੂੰ ਮਿਲਾ ਕੇ ਹੁਣ ਪਾਜ਼ੇਟਿਵ ਕੇਸਾਂ ਦੀ ਗਿਣਤੀ 155 ਤੱਕ ਪਹੁੰਚ ਗਈ ਹੈ। ਮਹਾਨਗਰ ਜਲੰਧਰ ਸ਼ਹਿਰ 'ਚ ਦਿਨ-ਬ-ਦਿਨ ਵਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਜਿੱਥੇ ਸਰਕਾਰ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ, ਉੱਥੇ ਹੀ ਜ਼ਿਲ੍ਹੇ ਦੇ ਲੋਕਾਂ 'ਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ ► ਮੁੰਬਈ 'ਚ ਤਾਇਨਾਤ ਹੁਸ਼ਿਆਰਪੁਰ ਦੇ ਹੌਲਦਾਰ ਦੀ ਕੋਰੋਨਾ ਕਾਰਨ ਹੋਈ ਮੌਤ 

ਇਨ੍ਹਾਂ 'ਚੋਂ 1 ਮਰੀਜ਼ ਬਸਤੀ ਦਾਨਿਸ਼ਮੰਦਾ ਦਾ ਰਹਿਣ ਵਾਲਾ ਹੈ, ਜਿਸ ਦਾ ਨਾਂ ਰਾਮੇਸ਼ਵਾ ਸ਼ਾਹ (49 ਸਾਲਾ) ਹੈ। ਇਨ੍ਹਾਂ 'ਚੋਂ 3 ਮਰੀਜ਼ ਨਿਊ ਗੋਬਿੰਦ ਨਗਰ (ਬਸਤੀ ਗੁਜਾ) ਦੇ ਰਹਿਣ ਵਾਲੇ ਹਨ, ਜਿਨ੍ਹਾਂ 'ਚ ਸ਼ਿਵਮ (4), ਪਰਵਿੰਦਰ ਕੌਰ (30) ਅਤੇ ਛੁਨਛੁਨ (35 ਸਾਲਾ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 3 ਮਰੀਜ਼ ਗੋਨਾ ਚੌਂਕ ਜਲੰਧਰ ਦੇ ਨਿਵਾਸੀ ਹਨ।

ਇਹ ਵੀ ਪੜ੍ਹੋ ► ਫਰੀਦਕੋਟ 'ਚ ਵੱਡੀ ਵਾਰਦਾਤ, ਘਰ 'ਚ ਦਾਖਲ ਹੋ ਕੇ ਨੌਜਵਾਨ ਦਾ ਕਤਲ 

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1763 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1763 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 296, ਲੁਧਿਆਣਾ 152, ਜਲੰਧਰ 155, ਮੋਹਾਲੀ 'ਚ 96, ਪਟਿਆਲਾ 'ਚ 99, ਹੁਸ਼ਿਆਰਪੁਰ 'ਚ 90, ਤਰਨਾਰਨ 157, ਪਠਾਨਕੋਟ 'ਚ 27, ਮਾਨਸਾ 'ਚ 20, ਕਪੂਰਥਲਾ 19, ਫਰੀਦਕੋਟ 45, ਸੰਗਰੂਰ 'ਚ 95, ਨਵਾਂਸ਼ਹਿਰ 'ਚ 104, ਰੂਪਨਗਰ 17, ਫਿਰੋਜ਼ਪੁਰ 'ਚ 44, ਬਠਿੰਡਾ 39, ਗੁਰਦਾਸਪੁਰ 109, ਫਤਿਹਗੜ੍ਹ ਸਾਹਿਬ 'ਚ 19, ਬਰਨਾਲਾ 21, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।


Anuradha

Content Editor

Related News