ਮੋਗਾ ਜ਼ਿਲ੍ਹੇ 'ਚ 7 ਨਵੇਂ 'ਕੋਰੋਨਾ' ਦੇ ਮਾਮਲੇ ਆਏ ਸਾਹਮਣੇ

07/25/2020 4:56:21 PM

ਮੋਗਾ (ਸੰਦੀਪ ਸ਼ਰਮਾ) : ਪੰਜਾਬ 'ਚ ਕੋਰੋਨਾ ਪਾਜ਼ੇਟਿਵ ਰੋਗੀਆਂ ਦੀ ਗਿਣਤੀ ਦੇ ਨਾਲ-ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ। ਮੋਗਾ ਜ਼ਿਲ੍ਹੇ 'ਚ ਪਿਛਲੇ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਰੋਜ਼ਾਨਾ ਲਗਾਤਾਰ ਵਾਧਾ ਹੋ ਰਿਹਾ ਹੈ। ਕੁੱਝ ਦਿਨਾਂ ਪਹਿਲਾਂ ਤੋਂ ਸਾਹਮਣੇ ਆਏ ਮਰੀਜ਼ ਜ਼ਿਲ੍ਹੇ ਦੇ ਕਈ ਕਸਬਿਆਂ ਨਾਲ ਸਬੰਧਤ ਪਾਏ ਜਾ ਰਹੇ ਸਨ ਪਰ ਹੁਣ ਇਨ੍ਹਾਂ ਵਿਚ ਸ਼ਹਿਰ ਨਾਲ ਸਬੰਧਤ ਲੋਕਾਂ ਦੇ ਵੀ ਸ਼ਾਮਲ ਹੋਣ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਅੱਜ ਮੋਗਾ ਜ਼ਿਲ੍ਹੇ 'ਚ 7 ਨਵੇਂ ਮਾਮਲੇ ਕੋਰੋਨਾ ਦੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਵਲੋਂ ਕੀਤੀ ਗਈ ਹੈ। ਅੱਜ ਆਏ ਪਾਜ਼ੇਟਿਵ ਕੇਸਾਂ 'ਚ 6 ਪੁਰਸ਼ ਅਤੇ 1 ਜਨਾਨੀ ਸ਼ਾਮਲ ਹੈ। ਅੱਜ ਆਏ ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ ਕੁੱਲ 264 ਮਰੀਜ਼ ਹੋ ਗਏ ਹਨ। ਜ਼ਿਲ੍ਹੇ 'ਚ ਹੁਣ ਤੱਕ 94 ਐਕਟਿਵ ਕੇਸ ਹਨ ਜਦੋਂਕਿ 4 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ 158 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਲ੍ਹੇ 'ਚ ਅੱਜ ਬੇਸ਼ੱਕ ਸਿਹਤ ਮਹਿਕਮੇ ਦੀਆਂ ਟੀਮਾਂ ਵਲੋਂ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਨਿਰਧਾਰਿਤ ਨਿਯਮਾਂ ਅਨੁਸਾਰ ਉਨ੍ਹਾਂ ਦੇ ਘਰਾਂ ਵਿਚ ਹੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣਾ ਪ੍ਰਸ਼ਾਸਨ ਲਈ ਚੁਣੌਤੀ ਬਣਿਆ ਹੋਇਆ ਹੈ। 

PunjabKesari

 ਇਹ ਵੀ ਪੜ੍ਹੋ : ਫਰੀਦਕੋਟ ਵਿਚ ਦੋ ਪੁਲਸ ਮੁਲਾਜ਼ਮਾਂ ਸਣੇ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ

6 ਦਿਨਾਂ 'ਚ ਸਾਹਮਣੇ ਆਏ 60 ਤੋਂ ਉਪਰ ਕੋਰੋਨਾ ਪੀੜਤ
ਸਿਹਤ ਮਹਿਕਮੇ ਤੋਂ ਪ੍ਰਾਪਤ ਕੀਤੇ ਅੰਕੜਿਆਂ ਅਨੁਸਾਰ ਪਿਛਲੇ ਹਫਤੇ ਤੋਂ ਜ਼ਿਲ੍ਹੇ 'ਚ ਕੋਰੋਨਾ ਪੀੜਤ ਮਰੀਜ਼ਾਂ ਦਾ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਇਨ੍ਹਾਂ ਮਰੀਜ਼ਾਂ ਵਿਚ ਸ਼ਹਿਰ ਦੇ ਨਿਊ ਟਾਊਨ ਗਲੀ ਨੰਬਰ 7, ਵੇਦਾਂਤ ਨਗਰ ਸਮੇਤ ਕਈ ਹੋਰ ਇਲਾਕਿਆਂ ਵਿਚ ਕੋਰੋਨਾ ਪੀੜਤ ਮਰੀਜ਼ ਸ਼ਾਮਲ ਹੋਣ ਦੇ ਕਾਰਣ ਸ਼ਹਿਰ ਦੇ ਹਰ ਇਲਾਕੇ ਵਿਚ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਬੀਤੇ 6 ਦਿਨਾਂ 'ਚ 60 ਕੋਰੋਨਾ ਪੀੜਤ ਮਰੀਜ਼ ਸਾਹਮਣੇ ਆਏ ਹਨ।

 ਇਹ ਵੀ ਪੜ੍ਹੋ : ਸਿੱਧੂ ਮੂਸੇਵਾਲ ਵਿਰੁੱਧ ਲੁਧਿਆਣਾ ਦੀ ਅਦਾਲਤ 'ਚ ਸ਼ਿਕਾਇਤ ਦਾਖ਼ਲ (ਵੀਡੀਓ)

ਸਿਹਤ ਵਿਭਾਗ ਅਲਰਟ, ਲੋਕ ਕਰੇ ਨਿਯਮਾਂ ਦੀ ਪਾਲਣਾ ਅਤੇ ਪ੍ਰਸ਼ਾਸਨ ਦਾ ਦੇਣ ਸਹਿਯੋਗ : ਸਿਵਲ ਸਰਜਨ
ਸਿਵਲ ਸਰਜਨ ਡਾ. ਅਮਰਪ੍ਰੀਤ ਸਿੰਘ ਬਾਜਵਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਬੇਸ਼ੱਕ ਸਥਿਤੀ ਦਿਨ ਪ੍ਰਤੀਦਿਨ ਉਲਝ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਜ਼ਿਲ੍ਹਾ ਅਤੇ ਸਿਹਤ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਲਈ ਅਲਰਟ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਅਤੇ ਰਾਜ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਨਾਲ ਨਾਲ ਹੋਰ ਬੀਮਾਰੀਆਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਖੁਦ ਵੀ ਨਿੱਜੀ ਤੌਰ 'ਤੇ ਨਿਰਧਾਰਿਤ ਨਿਯਮਾਂ ਦੀ ਪਾਲਣ ਕਰੇ।


Anuradha

Content Editor

Related News