ਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ ''ਚੋਂ 7 ਪਾਜ਼ੇਟਿਵ ਨਵੇਂ ਮਾਮਲੇ ਆਏ ਸਾਹਮਣੇ

05/04/2020 8:03:10 PM

ਬਾਬਾ ਬਕਾਲਾ ਸਾਹਿਬ (ਰਾਕੇਸ਼/ਅਠੌਲਾ) : ਜ਼ਿਲ੍ਹਾ ਅੰਮ੍ਰਿਤਸਰ 'ਚ ਵੱਧ ਰਹੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਹੁਣ ਰੈੱਡ ਜ਼ੋਨ 'ਚ ਸ਼ਾਮਿਲ ਹੋ ਗਿਆ ਹੈ, ਜਿਸ ਕਾਰਨ ਇਸ ਜ਼ਿਲ੍ਹੇ 'ਚ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਅਤੇ ਇਸ ਦੇ ਨਾਲ ਲਗਦੇ ਕਈ ਪਿੰਡਾਂ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਹੋਰ ਮਿਲੀਆਂ ਰਿਪੋਰਟਾਂ ਅਨੁਸਾਰ ਪਿੰਡ ਲੋਹਗੜ, ਨਿੱਝਰ ਅਤੇ ਵਡਾਲਾ 'ਚ 1-1 ਮਰੀਜ਼, ਜਦਕਿ ਛੱਜਲਵੱਡੀ ਅਤੇ ਖਿਲਚੀਆਂ 'ਚ 2-2 ਮਰੀਜ਼ ਹੋਣ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਮਿਲੇ 'ਕੋਰੋਨਾ' ਦੇ ਚਾਰ ਹੋਰ ਨਵੇਂ ਕੇਸ, ਅੰਕੜਾ 128 ਤੱਕ ਪੁੱਜਾ  

ਯਾਦ ਰਹੇ ਕਿ ਇਸ ਖੇਤਰ 'ਚ ਪਹਿਲਾ ਮਰੀਜ਼ਾਂ ਦੀ ਗਿਣਤੀ 22 ਸੀ, ਜਦੋਂ ਕਿ ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਅੰਕੜਾ 29 ਤੱਕ ਪੁੱਜ ਗਿਆ ਹੈ। ਪਾਜ਼ੇਟਿਵ ਪਾਏ ਗਏ ਮਰੀਜ਼ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਦੱਸੇ ਜਾਂਦੇ ਹਨ। ਪਾਜ਼ੇਟਿਵ ਮਰੀਜ਼ਾਂ ਕਾਰਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਨਾਲ ਲਗਦੇ ਪਿੰਡਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਕੈਨੇਡਾ ’ਚ ਕੋਰੋਨਾ ਵਾਇਰਸ ਨੇ ਲਈ ਇਕ ਹੋਰ ਪੰਜਾਬੀ ਦੀ ਜਾਨ

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1204 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1204 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 208, ਲੁਧਿਆਣਾ 122, ਜਲੰਧਰ 128, ਮੋਹਾਲੀ 'ਚ 94, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 86, ਤਰਨਾਰਨ 40, ਪਠਾਨਕੋਟ 'ਚ 25, ਮਾਨਸਾ 'ਚ 16, ਕਪੂਰਥਲਾ 15, ਫਰੀਦਕੋਟ 6, ਸੰਗਰੂਰ 'ਚ 62, ਨਵਾਂਸ਼ਹਿਰ 'ਚ 85, ਰੂਪਨਗਰ 16, ਫਿਰੋਜ਼ਪੁਰ 'ਚ 27, ਬਠਿੰਡਾ 35, ਗੁਰਦਾਸਪੁਰ 35, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 50 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।

Anuradha

This news is Content Editor Anuradha