ਚੰਡੀਗੜ੍ਹ ਦੀ ''ਬਾਪੂਧਾਮ ਕਾਲੋਨੀ'' ਬਣੀ ''ਕੋਰੋਨਾ'' ਦਾ ਗੜ੍ਹ, 7 ਨਵੇਂ ਕੇਸਾਂ ਦੀ ਪੁਸ਼ਟੀ

04/29/2020 9:47:25 AM

ਚੰਡੀਗੜ੍ਹ (ਭਗਵਤ) : ਕੋਰੋਨਾ ਵਾਇਰਸ ਦਾ ਕਹਿਰ ਚੰਡੀਗੜ੍ਹ 'ਚ ਇਸ ਸਮੇਂ ਪੂਰੇ ਜ਼ੋਰਾਂ 'ਤੇ ਹੈ। ਸ਼ਹਿਰ ਅੰਦਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਥੰਮਣ ਦਾ ਨਾਂ ਨਹੀਂ ਲੈ ਰਿਹਾ ਹੈ। ਬੁੱਧਵਾਰ ਸਵੇਰੇ ਸ਼ਹਿਰ 'ਚ 7 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਇਹ ਸਾਰੇ ਦੇ ਸਾਰੇ ਕੇਸ ਬਾਪੂਧਾਮ ਕਾਲੋਨੀ ਨਾਲ ਸਬੰਧਿਤ ਹਨ। ਇਨ੍ਹਾਂ ਨਵੇਂ ਕੇਸਾਂ 'ਚ 19 ਸਾਲਾ ਕੁੜੀ, 51 ਸਾਲਾ ਪੁਰਸ਼, 40 ਸਾਲਾ ਪੁਰਸ਼, 65 ਸਾਲਾ ਪੁਰਸ਼, 60 ਸਾਲਾ ਪੁਰਸ਼, 50 ਸਾਲਾ ਪੁਰਸ਼ ਅਤੇ 20 ਸਾਲਾਂ ਦਾ ਇਕ ਨੌਜਵਾਨ ਸ਼ਾਮਲ ਹੈ।

ਇਹ ਵੀ ਪੜ੍ਹੋ : ਪਿੰਡ ਜਵਾਹਰਪੁਰ ਨੂੰ ਝਟਕਾ, ਹੁਣ ਬਜ਼ੁਰਗ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਬੀਤੇ ਦਿਨ ਜਿਨ੍ਹਾਂ 10 ਲੋਕਾਂ ਦੀ ਰਿਪੋਰਟ ਪੈਂਡਿੰਗ ਸੀ, ਉਨ੍ਹਾਂ 'ਚੋਂ ਹੀ 7 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਦੇਰ ਰਾਤ 3 ਹੋਰ ਕੋਰੋਨਾ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਨ੍ਹਾਂ 'ਚੋਂ 2 ਮਰੀਜ਼ ਬਾਪੂਧਾਮ ਕਾਲੋਨੀ ਅਤੇ ਇਕ ਮਰੀਜ਼ ਸੈਕਟਰ-33 ਨਾਲ ਸਬੰਧਿਤ ਸੀ। ਇਨ੍ਹਾਂ ਸਾਰੇ ਕੇਸਾਂ ਨੂੰ ਮਿਲਾ ਕੇ ਚੰਡੀਗੜ੍ਹ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 66 ਤੱਕ ਪੁੱਜ ਗਈ ਹੈ।

ਇਹ ਵੀ ਪੜ੍ਹੋ : ਬਟਾਲਾ 'ਚ ਕਰਫਿਊ ਦੌਰਾਨ ਵੱਡੀ ਵਾਰਦਾਤ, ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਵਿਅਕਤੀ
ਬਾਪੂਧਾਮ ਕਾਲੋਨੀ ਬਣੀ ਕੋਰੋਨਾ ਦਾ ਗੜ੍ਹ
ਬਾਪੂਧਾਮ ਕਾਲੋਨੀ 'ਚ ਇਸ ਤੋਂ ਪਹਿਲਾਂ ਵੀ 15 ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਅੱਜ ਦੇ ਕੇਸਾਂ ਨੂੰ ਮਿਲਾ ਕੇ ਬਾਪੂਧਾਮ ਕਾਲੋਨੀ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 22 'ਤੇ ਪੁੱਜ ਗਈ ਹੈ। ਕਾਲੋਨੀ 'ਚ ਕੋਰੋਨਾ ਮਰੀਜ਼ਾਂ ਦਾ ਵੱਧਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇੰਨੇ ਜ਼ਿਆਦਾ ਮਰੀਜ਼ ਆਉਣ ਕਾਰਨ ਬਾਪੂਧਾਮ ਕਾਲੋਨੀ ਕੋਰੋਨਾ ਦਾ ਗੜ੍ਹ ਹੀ ਬਣ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਨੇ ਮਚਾਈ ਤੜਥੱਲੀ, ਇੱਕੋ ਦਿਨ 11 ਕੇਸਾਂ ਦੀ ਪੁਸ਼ਟੀ

Babita

This news is Content Editor Babita