ਚੋਣ ਜ਼ਾਬਤੇ ਦੀ ਉਲੰਘਣਾ ’ਤੇ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ

03/29/2024 6:25:46 PM

ਲੁਧਿਆਣਾ (ਜ. ਬ.) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ’ਚ ਲਾਗੂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ’ਤੇ ਸਖ਼ਤ ਐਕਸ਼ਨ ਲੈਂਦੇ ਹੋਏ ਡੀ. ਸੀ. ਤੇ ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਦੇ ਹੁਕਮ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਕੁੱਲ 7 ਨੋਟਿਸ ਭੇਜੇ ਗਏ ਹਨ। ਵੀਰਵਾਰ ਨੂੰ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਚੋਣ ਅਧਿਕਾਰੀ ਦੇ ਹੁਕਮ ’ਤੇ ਆਮ ਆਦਮੀ ਪਾਰਟੀ ਨੂੰ 3, ਭਾਜਪਾ ਅਤੇ ਕਾਂਗਰਸ ਪਾਰਟੀ ਨੂੰ 2-2 ਨੋਟਿਸ ਭੇਜੇ ਗਏ ਹਨ, ਜਿਸ ਦੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਈਸਟ ਦੇ ਰਿਟਰਨਿੰਗ ਅਫਸਰ ਚੇਤਨ ਬੁੰਗਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪ ਨੂੰ 3, ਭਾਜਪਾ ਅਤੇ ਕਾਂਗਰਸ ਨੂੰ 2-2 ਨੋਟਿਸ ਭੇਜੇ ਗਏ ਹਨ।

ਇਹ ਵੀ ਪੜ੍ਹੋ : ਨਾਮੀ ਸਕੂਲ ਦੀ ਪ੍ਰਿੰਸੀਪਲ ਨੂੰ ਫਿਰ ਜਾਰੀ ਹੋਇਆ ਚਾਈਲਡ ਰਾਈਟ ਕਮਿਸ਼ਨ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਇਲਾਕੇ ’ਚ ਫਲਾਈਂਗ ਸਕੁਐਡ ਨੇ ਸਬੰਧਤ ਪਾਰਟੀਆਂ ਵੱਲੋਂ ਬਿਨਾਂ ਪਰਮਿਸ਼ਨ ਲਗਾਏ ਬੈਨਰ ਅਤੇ ਪੋਸਟਰ ਦੇਖੇ ਗਏ ਸਨ, ਜਿਨ੍ਹਾਂ ’ਤੇ ਪ੍ਰਿੰਟਰ ਦਾ ਨਾਂ ਵੀ ਨਹੀਂ ਛਾਪਿਆ ਗਿਆ ਸੀ, ਜੋ ਕਿ ਚੋਣ ਕਮਿਸ਼ਨਰ ਵੱਲੋਂ ਜਾਰੀ ਗਾਈਡਲਾਈਨਾਂ ਦੀ ਉਲੰਘਣਾ ਸੀ। ਉਨ੍ਹਾਂ ਨੇ ਸਿਆਸੀ ਪਾਰਟੀਆਂ ਤੋਂ ਨੋਟਿਸ ਦੇ ਸਬੰਧ ’ਚ 25 ਘੰਟਿਆਂ ਅੰਦਰ ਆਪਣਾ ਜਵਾਬ ਦਾਇਰ ਕਰਨ ਜਾਂ ਕਾਰਵਾਈ ਕਰਨ ਦੀ ਗੱਲ ਕਹੀ ਹੈ, ਇਸੇ ਤਰ੍ਹਾਂ ਏ. ਆਰ. ਓ. ਨਾਰਥ ਅੰਕੁਰ ਮਹੇਂਦਰੂ ਵੱਲੋਂ ‘ਆਪ’, ਕਾਂਗਰਸ ਅਤੇ ਭਾਜਪਾ ਨੂੰ ਨੋਟਿਸ ਭੇਜੇ ਗਏ ਹਨ। ਇਹ ਨੋਟਿਸ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਭੇਜੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ 'ਚ ਲੱਗ ਗਈ ਅੱਗ, ਪੈ ਗਈਆਂ ਭਾਜੜਾਂ (ਵੀਡੀਓ)

ਉਧਰ, ਡੀ. ਸੀ. ਸਾਕਸ਼ੀ ਸਾਹਨੀ ਨੇ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਗੱਲ ਕਹਿੰਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਪਰਮਿਸ਼ਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਲਗਾਉਣ, ਰੈਲੀ, ਨੁੱਕੜ ਮੀਟਿੰਗ ਕਰਨ ਤੋਂ ਬਚਣ, ਨਹੀਂ ਤਾਂ ਉਨ੍ਹਾਂ ਖਿਲਾਫ ਐਕਸ਼ਨ ਜਾਰੀ ਰਹੇਗਾ।

ਇਹ ਵੀ ਪੜ੍ਹੋ : ਮਨੀਸ਼ ਤਿਵਾੜੀ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਜਾਣੋ ਸੱਚ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News