ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ, 132 ਪਾਜ਼ੇਟਿਵ
Sunday, Nov 29, 2020 - 12:59 AM (IST)
ਲੁਧਿਆਣਾ, (ਸਹਿਗਲ)- ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ 7 ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ 132 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿਚ ਮਰੀਜ਼ਾਂ ਵਿਚ 100 ਮੀਰਜ਼ ਜ਼ਿਲ੍ਹੇ ਦੇ ਜਦਕਿ ਬਾਕੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਇਸੇ ਤਰ੍ਹਾਂ ਮ੍ਰਿਤਕ ਮਰੀਜ਼ਾਂ ਵਿਚੋਂ 5 ਮਰੀਜ਼ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਨਿਵਾਸੀ ਹਨ ਜਦੋਂਕਿ ਦੋ ਹੋਰ ਮਰੀਜ਼ਾਂ ਵਿਚ ਇਕ ਹੁਸ਼ਿਆਰਪੁਰ ਅਤੇ ਇਕ ਮਾਨਸਾ ਦਾ ਰਹਿਣ ਵਾਲਾ ਸੀ। ਹੁਣ ਤੱਕ ਜ਼ਿਲ੍ਹੇ ਵਿਚ 22642 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 903 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਜਾਂ ਰਾਜਾਂ ਤੋਂ ਸਥਾਨਕ ਹਸਪਾਤਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚ 3209 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ ਵਿਚ 378 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜ਼ਨ ਦੇ ਮੁਤਾਬਕ 20 868 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਵਿਚ 871 ਐਕਟਿਵ ਮਰੀਜ਼ ਰਹਿ ਗਏ ਹਨ।
ਕੋਰੋਨਾ ਦੀ ਦੂਜੀ ਲਹਿਰ ਤੋਂ ਰਹੋ ਸਾਵਧਾਨ : ਆਸ਼ੂ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਆਗਾਜ਼ ਹੋ ਚੁੱਕਾ ਹੈ ਪਰ ਲੋਕਾਂ ਨੂੰ ਘਬਰਾਉਣ ਦੀ ਬਜਾਏ ਚੌਕਸ ਰਹਿਣ ਦੀ ਲੋੜ ਹੈ, ਜਿਸ ਲਈ ਸਰਕਾਰ ਵੱਲੋਂ ਦੱਸੇ ਨਿਯਮਾਂ ਦਾ ਪਾਲਣ ਪੂਰਾ ਕਰਨਾ ਜ਼ਰੂਰੀ ਹੈ ਜਿਵੇਂ ਕਿ ਘਰੋਂ ਬਾਹਰ ਨਿਕਲਣ 'ਤੇ ਮਾਸਕ ਪਨਿਣਨਾ, ਦੂਜਿਆਂ ਤੋਂ 6 ਫੁੱਟ ਦੀ ਦੂਰੀ ਰੱਖਣਾ ਅਤੇ ਸਮੇਂ-ਸਮੇਂ 'ਤੇ ਹੱਥ ਧੋਣਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਕਿਉਂਕਿ ਬਿਨਾਂ ਲੋਕਾਂ ਦੇ ਸਹਿਯੋਗ ਤੋਂ ਕੋਰੋਨਾ ’ਤੇ ਕਾਬੂ ਪਾਉਣਾ ਬੇਹੱਦ ਮੁਸ਼ਕਲ ਹੈ। ਇਸ ਮੌਕੇ ਹਾਜ਼ਰ ਹੋਰ ਲੋਕਾਂ ਵਿਚ ਮੁੱਖ ਰੂਪ ਨਾਲ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ, ਵਧੀਕ ਡੀ. ਸੀ. (ਵਿਕਾਸ) ਸੰਦੀਪ ਕੁਮਾਰ, ਸਿਵਲ ਸਰਜ਼ਨ ਡਾ. ਰਾਜੇਸ਼ ਕੁਮਾਰ ਬੱਗਾ, ਨਗਰ ਕੌਂਸਲਰ ਮਮਤਾ ਆਸ਼ੂ ਸਮੇਤ ਹੋਰ ਸ਼ਾਮਲ ਸਨ। ਸਿਵਲ ਸਰਜ਼ਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਕਿਹਾ ਕਿ ਜਦੋਂ ਤੱਕ ਕੋਵਿਡ-19 ਦਾ ਟੀਮ ਮੁਹੱਈਆ ਨਹੀਂ ਹੋ ਜਾਂਦਾ, ਉਦੋਂ ਤੱਕ ਜਾਗਰੂਕਤਾ ਹੀ ਇਕੋ ਇਕ ਸਾਧਨ ਹੈ। ਸ਼ਿਵ ਸਚਿਨ ਨੇ ਦੱਸਿਆ ਕਿ ਜਾਗਰੂਕਤਾ ਵੈਨ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰੇਗੀ ਅਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ।
3656 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਸਿਹਤ ਵਿਭਾਗ ਨੇ ਅੱਜ 3656 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਨ੍ਹਾਂ ਵਿਚ 3072 ਸੈਂਪਲ ਜ਼ਿਲਾ ਸਿਹਤ ਵਿਭਾਗ ਅਤੇ ਬਾਕੀ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਇਕੱਤਰ ਕੀਤੇ ਗਏ।
2613 ਸੈਂਪਲਾਂ ਦੀ ਰਿਪੋਰਟ ਪੈਂਡਿੰਗ
ਸਿਹਤ ਵਿਭਾਗ ਵੱਲੋਂ ਭੇਜੇ ਗਏ ਸੈਂਪਲਾਂ ਵਿਚੋਂ 2613 ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾ ਰਹੀ ਹੈ, ਜਿਸ ਦੇ ਨਤੀਜੇ ਕੱਲ ਤੱਕ ਆ ਜਾਣ ਦੀ ਸੰਭਾਵਨਾ ਹੈ। ਸਿਵਲ ਸਰਜ਼ਨ ਨੇ ਦੱਸਿਆ ਕਿ ਜ਼ਿਲੇ ਵਿਚ ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਗਿਣਤੀ ਪਹਿਲਾਂ ਨਾਲੋਂ ਵਧਾ ਦਿੱਤੀ ਗਈ ਹੈ।
202 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ- ਸਿਹਤ ਵਿਭਾਗ ਨੇ ਅੱਜ ਸਕ੍ਰੀਨਿੰਗ ਉਪਰੰਤ 202 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਹੈ। ਮੌਜੂਦਾ ਵਿਚ 2055 ਮਰੀਜ਼ ਹੋਮ ਕੁਆਰੰਟਾਈਨ ਵਿਚ ਹਨ। ਇਸ ਤੋਂ ਇਲਾਵਾ 661 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।
ਮ੍ਰਿਤਕਾਂ ਦਾ ਵੇਰਵਾ
ਇਲਾਕਾ ਉਮਰ/ਲਿੰਗ ਹਸਪਤਾਲ
ਹੈਬੋਵਾਲ ਕਲਾਂ (75) ਪੁਰਸ਼ ਡੀ. ਐੱਮ. ਸੀ.
ਜਗਰਾਓਂ (65) ਪੁਰਸ਼ ਸਿਵਲ
ਪਿੰਡ ਲਤਾਲਾ (68) ਮਹਿਲਾ ਡੀ. ਐੱਮ. ਸੀ. ਲੁਧਿਆਣਾ
ਪੀ. ਜੀ. ਆਈ. ਧਾਂਦਰਾਂ ਰੋਡ (63) ਪੁਰਸ਼ ਸੀ. ਐੱਮ. ਸੀ.