ਲੁਧਿਆਣਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ, 116 ਪਾਜ਼ੇਟਿਵ
Wednesday, Nov 25, 2020 - 01:01 AM (IST)
ਲੁਧਿਆਣਾ,(ਸਹਿਗਲ)- ਜ਼ਿਲ੍ਹੇ ਦੇ ਹਸਪਤਾਲਾਂ ’ਚ ਅੱਜ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 116 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਮਰੀਜ਼ਾਂ ਵਿਚ 3 ਮ੍ਰਿਤਕ ਮਰੀਜ਼ ਜ਼ਿਲ੍ਹੇ ਨਾਲ ਸਬੰਧਤ, ਜਦੋਂਕਿ ਬਾਕੀ 4 ਵਿਚ ਇਕ ਫਤਹਿਗੜ੍ਹ ਸਾਹਿਬ, ਇਕ ਰੋਪੜ, ਇਕ ਬਠਿੰਡਾ ਅਤੇ ਚੌਥਾ ਮਰੀਜ਼ ਰਾਜਸਥਾਨ ਦਾ ਰਹਿਣ ਵਾਲਾ ਸੀ। ਸਿਹਤ ਅਧਿਕਾਰੀਆਂ ਮੁਤਾਬਕ 116 ਮਰੀਜ਼ਾਂ ਵਿਚੋਂ 102 ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 14 ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਹੁਣ ਤੱਕ ਮਹਾਨਗਰ ਵਿਚ 22, 242 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 887 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਇਲਾਜ ਲਈ ਸਥਾਨਕ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ’ਚੋਂ 3139 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ਵਿਚੋਂ 372 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 28518 ਹੋ ਗਈ ਹੈ। ਸਿਵਲ ਸਰਜਨ ਮੁਤਾਬਕ ਜ਼ਿਲ੍ਹੇ ਵਿਚ 837 ਐਕਟਿਵ ਮਰੀਜ਼ ਹਨ, ਜਦੋਂਕਿ 837 ਤੋਂ ਇਲਾਵਾ 76 ਐਕਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇਹਨ। ਸਿਹਤ ਵਿਭਾਗ ਵੱਲੋਂ ਮਾਈਲਡ ਸਿੰਪਟੰਪਸ ਵਾਲੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਜਾਂ ਹੋਮ ਕੁਆਰੰਟਾਈਨ ਵਿਚ ਰੱਖਿਆ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿਚ ਸਿਰਫ 17 ਪਾਜ਼ੇਟਿਵ ਮਰੀਜ਼ ਭਰਤੀ ਹਨ, ਜਦੋਂਕਿ ਨਿੱਜੀ ਹਸਪਤਾਲਾਂ ਵਿਚ 191 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਅੱਜ ਸਾਹਮਣੇ ਆਏ ਮਰੀਜ਼ਾਂ ਵਿਚੋਂ 10 ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਕਾਰਨ ਪਾਜ਼ੇਟਿਵ ਹੋਏ। 23 ਮਰੀਜ਼ ਓ. ਪੀ. ਡੀ. ਅਤੇ 56 ਮਰੀਜ਼ ਫਲੂ ਕਾਰਨਰ ਵਿਚ ਸਾਹਮਣੇ ਆਏ। ਇਨ੍ਹਾਂ ਮਰੀਜ਼ਾਂ ਵਿਚ ਇਕ ਹੈਲਥ ਕੇਅਰ ਵਰਕਰ ਅਤੇ ਇਕ ਪੁਲਸ ਮੁਲਾਜ਼ਮ ਵੀ ਸ਼ਾਮਲ ਹੈ।
ਕੋਰੋਨਾ ਦੇ ਮਰੀਜ਼ਾਂ ’ਚ ਹੋਣ ਲੱਗਾ ਵਾਧਾ, ਬਿਨਾਂ ਲੱਛਣਾਂ ਦੇ ਪਾਜ਼ੇਟਿਵ ਆਉਣ ਲੱਗੇ ਮਰੀਜ਼
ਮਹਾਨਗਰ ’ਚ ਕੋਰੋਨਾ ਦੇ ਮਰੀਜ਼ਾਂ ’ਚ ਵਾਧਾ ਦਰਜ ਹੋਣ ਲੱਗਾ ਹੈ। ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਰੀਜ਼ ਹਨ, ਜਿਨ੍ਹਾਂ ਵਿਚ ਕੋਰੋਨਾ ਦੇ ਲੱਛਣ ਨਹੀਂ ਦਿਖੇ ਪਰ ਜਾਂਚ ਵਿਚ ਪਾਜ਼ੇਟਿਵ ਆ ਰਹੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ 177 ਮਰੀਜ਼ਾਂ ਦੀ ਸਕ੍ਰੀਨਿੰਗ ਕੀਤੀ, ਜਿਨ੍ਹਾਂ ਵਿਚ 148 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ। ਇਨ੍ਹਾਂ ਵਿਚ ਸਿਰਫ 12 ਵਿਚ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਦਿੱਤੇ। ਮੌਜੂਦਾ ਵਿਚ 1867 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ। ਹੁਣ ਤੱਕ 49729 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 640 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ।
3267 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲਾ ਸਿਹਤ ਵਿਭਾਗ ਵੱਲੋਂ 3267 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚ ਸਿਹਤ ਵਿਭਾਗ ਵੱਲੋਂ 2584 ਅਤੇ ਨਿੱਜੀ ਹਸਪਤਾਲ ਜਾਂ ਲੈਬਸ ਵੱਲੋਂ 683 ਸੈਂਪਲ ਜਾਂਚ ਲਈ ਲਏ ਗਏ।
1907 ਸੈਂਪਲਾਂ ਦੀ ਰਿਪੋਰਟ ਪੈਂਡਿੰਗ
ਸਿਹਤ ਵਿਭਾਗ ਵੱਲੋਂ ਕੱਲ ਅਤੇ ਪਰਸੋਂ ਭੇਜੇ ਸੈਂਪਲਾਂ ਵਿਚੋਂ 1907 ਮਰੀਜ਼ਾਂ ਦੇ ਸੈਂਪਲ ਪੈਂਡਿੰਗ ਰੱਖੇ ਗਏ ਹਨ। ਘੱਟ ਮਰੀਜ਼ ਹੋਣ ਦੇ ਬਾਵਜੂਦ ਸੈਂਪਲਾਂ ਦਾ ਪੈਂਡਿੰਗ ਰਹਿਣਾ ਇਕ ਰੁਟੀਨ ਬਣ ਗਿਆ ਹੈ, ਜਿਸ ਨਾਲ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਵੀ ਲੋਕ ਕਈ ਤਰ੍ਹਾਂ ਦੀਆਂ ਉਂਗਲਾਂ ਉਠਾਉਣ ਲੱਗੇ ਹਨ।
ਮ੍ਰਿਤਕ ਮਰੀਜ਼ਾਂ ਦਾ ਬਿਓਰਾ
ਇਲਾਕਾ ਉਮਰ/ਲਿੰਗ ਹਸਪਤਾਲ
ਕੁੰਦਨਪੁਰੀ 85 ਸਾਲਾ ਪੁਰਸ਼ ਡੀ. ਐੱਮ. ਸੀ.
ਸ਼ਿਮਲਾਪੁਰੀ 73 ਸਾਲਾ ਪੁਰਸ਼ ਫੋਰਟਿਸ
ਪਿੰਡ ਬੱਲੋਵਾਲ 57 ਸਾਲਾ ਪੁਰਸ਼ ਪੰਚਮ