ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ, 74 ਪਾਜ਼ੇਟਿਵ
Sunday, Dec 20, 2020 - 12:18 AM (IST)
ਲੁਧਿਆਣਾ,(ਸਹਿਗਲ)- ਜ਼ਿਲ੍ਹੇ ਵਿਚ ਕੋਰੋਨਾ ਤੋਂ ਪਿਛਲੇ 24 ਘੰਟਿਆਂ ਵਿਚ 7 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 74 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜ਼ਨ ਦੇ ਮੁਤਾਬਕ ਇਨ੍ਹਾਂ ਮਰੀਜ਼ਾਂ ਵਿਚ 63 ਜ਼ਿਲ੍ਹੇ ਦੇ ਰਹਿਣ ਵਾਲੇ, ਜਦੋਂਕਿ 11 ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਨਾਲ ਸਬੰਧਤ ਹਨ। ਜਿਨ੍ਹਾਂ 7 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚੋਂ ਇਕ ਅੰਬੇਦਕਰ ਨਗਰ ਦਾ ਰਹਿਣ ਵਾਲਾ 75 ਸਾਲਾਂ ਪੁਰਸ਼ ਸੀ ਜੋ ਸਿਵਲ ਹਸਪਤਾਲ ਵਿਚ ਦਾਖਲ ਸੀ, ਜਦੋਂਕਿ ਛੇ ਹੋਰ ਮ੍ਰਿਤਕਾਂ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚੋਂ 2 ਨਵਾਂ ਸ਼ਹਿਰ, 2 ਕਪੂਰਥਲਾ, 1 ਜਲੰਧਰ ਅਤੇ 1 ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 24322 ਹੋ ਗਈ ਹੈ।। ਇਨ੍ਹਾਂ ਵਿਚੋਂ 950 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਇਲਾਜ ਲਈ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚ 3559 ਮਰੀਜ਼ ਪਾਜ਼ੇਟਿਵ ਆਏ ਹਨ, ਜਦੋਂਕਿ ਇਨ੍ਹਾਂ ਵਿਚੋਂ 429 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜ਼ਨ ਦੇ ਮੁਤਾਬਕ ਜ਼ਿਲ੍ਹੇ ਵਿਚ 22774 ਮਰੀਜ਼ ਠੀਕ ਹੋ ਚੁੱਕੇ ਹਨ। ਮੌਜੂਦਾ ਵਿਚ 598 ਐਕਟਿਵ ਮਰੀਜ਼ ਰਹਿ ਗਏ ਹਨ।
66 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ
ਸਿਹਤ ਵਿਭਾਗ ਵਿਚ ਅੱਜ 66 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। ਮੌਜੂਦਾ ਵਿਚ 454 ਮਰੀਜ਼ ਆਮ ਆਇਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂਕਿ 126 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਮੌਜੂਦਾ ਵਿਚ 2105 ਸ਼ੱਕੀ ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ।
3154 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲ੍ਹੇ ਵਿਚ ਅੱਜ 3154 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਨ੍ਹਾਂ ਵਿਚ ਸਿਹਤ ਵਿਭਾਗ ਵੱਲੋਂ 2606 ਸੈਂਪਲ ਜਦੋਂਕਿ ਨਿਜੀ ਹਸਪਤਾਲਾਂ ਅਤੇ ਲੈਬਸ ਵੱਲੋਂ 548 ਸੈਂਪਲ ਜਾਂਚ ਲਈ ਇਕੱਠੇ ਕੀਤੇ ਗਏ।
2618 ਸੈਂਪਲਾਂ ਦੀ ਰਿਪੋਰਟ ਅਜੇ ਵੀ ਪੈਂਡਿੰਗ
ਜ਼ਿਲ੍ਹੇ ਵਿਚ ਸਿਹਤ ਵਿਭਾਗ ਵੱਲੋਂ ਭੇਜੇ ਗਏ 2618 ਸੈਂਪਲਾਂ ਦੀ ਰਿਪੋਰਟ ਅਜੇ ਵੀ ਪੈਂਡਿੰਗ ਦੱਸੀ ਜਾਂਦੀ ਹੈ।
ਸਰਕਾਰੀ ਹਸਪਤਾਲ ਵਿਚ 17, ਨਿਜੀ ਹਸਪਤਾਲਾਂ ਵਿਚ 139 ਮਰੀਜ਼
ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਵਾਇਰਸ ਦੇ 17 ਮਰੀਜ਼ ਭਰਤੀ ਹਨ, ਜਦੋਂਕਿ ਨਿਜੀ ਹਸਪਤਾਲਾਂ ਵਿਚ 139 ਮਰੀਜ਼ ਜ਼ੇਰੇ ਇਲਾਜ ਹਨ। ਸਿਹਤ ਅਧਿਕਾਰੀਆਂ ਦੇ ਮੁਤਾਬਕ ਜ਼ਿਲ੍ਹੇ ਵਿਚ 6 ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਹੈ। ਇਨ੍ਹਾਂ ਵਿਚੋਂ 2 ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 4 ਦੂਜੇ ਜ਼ਿਲਿਆਂ ਜਾਂ ਰਾਜਾਂ ਨਾਲ ਸਬੰਧਤ ਹਨ।