ਛਾਪੇਮਾਰੀ ਦੌਰਾਨ 7 ਪੇਟੀਆਂ ਦੇਸੀ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

10/02/2017 1:50:49 AM

ਰਾਜਪੁਰਾ,(ਚਾਵਲਾ)- ਸਿਟੀ ਪੁਲਸ ਰਾਜਪੁਰਾ ਦੀ ਟੀਮ ਨੇ ਅੱਜ ਐੱਸ. ਐੱਚ. ਓ. ਗੁਰਚਰਨ ਸਿੰਘ ਦੇ ਨਿਰਦੇਸ਼ਾਂ 'ਤੇ ਹਵਾਲਦਾਰ ਜਸਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਰਾਜਪੁਰਾ ਦੇ ਰਿਹਾਇਸ਼ੀ ਇਲਾਕਿਆਂ ਛੱਜੂਮਾਜਰੀ ਅਤੇ ਗੁਰੂ ਗੋਬਿੰਦ ਸਿੰਘ ਨਗਰ ਵਿਚ ਬਣੇ ਘਰਾਂ 'ਚ ਛਾਪੇਮਾਰੀ ਕੀਤੀ। ਇਸ ਦੌਰਾਨ 2 ਦੋਸ਼ੀਆਂ ਦੇ ਘਰਾਂ 'ਚੋਂ ਗ਼ੈਰ-ਕਾਨੂੰਨੀ ਸ਼ਰਾਬ ਅਤੇ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਪਰਚਾ ਦਰਜ ਕਰ ਲਿਆ ਗਿਆ ਹੈ। 
ਹੌਲਦਾਰ ਜਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਛੱਜੂ ਮਾਜਰੀ ਵਿਚ ਰਹਿਣ ਵਾਲੇ ਬਿੱਟੂ ਕੁਮਾਰ ਅਤੇ ਤਜਿੰਦਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੇ ਘਰਾਂ ਵਿਚ ਛਾਪੇਮਾਰੀ ਕੀਤੀ। 
ਇਸ ਦੌਰਾਨ 7 ਪੇਟੀਆਂ ਹਰਿਆਣਾ ਵਿਚ ਬਣੀ ਮੋਟਾ ਸੰਤਰਾ ਮਾਰਕਾ ਦੇਸੀ ਸ਼ਰਾਬ ਅਤੇ 2000 ਲੋਮੋਟੇਲ ਅਤੇ 105 ਐਲਪ੍ਰੈਕਸ ਦੀਆਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਗਲੀ ਕਾਰਵਾਈ ਲਈ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।  


Related News