ਹੈਰੋਇਨ ਤੇ ਸ਼ਰਾਬ ਸਣੇ 7 ਵਿਅਕਤੀ ਕਾਬੂ

Wednesday, Dec 10, 2025 - 11:16 AM (IST)

ਹੈਰੋਇਨ ਤੇ ਸ਼ਰਾਬ ਸਣੇ 7 ਵਿਅਕਤੀ ਕਾਬੂ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਪੁਲਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ 'ਚ 4 ਮੁਕਦੱਮੇ ਦਰਜ ਕਰ ਕੇ 7 ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਗ੍ਰਾਮ ਹੈਰੋਇਨ, 11 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ 2 ਮਾਨਸਾ ਸੀ. ਆਈ. ਏ. ਸਟਾਫ਼ ਦੀ ਪੁਲਸ ਟੀਮ ਨੇ ਅਜੈਬ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪ੍ਰੀਤ ਨਗਰ ਵਾ. ਨੰ. 04 ਮਾਨਸਾ ਕੋਲੋਂ ਦੌਰਾਨੇ ਗਸ਼ਤ 04 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ।

ਥਾਣਾ ਸਦਰ ਮਾਨਸਾ ਸੀ. ਆਈ. ਏ. ਸਟਾਫ ਦੀ ਪੁਲਸ ਟੀਮ ਨੇ ਜਗਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਮਾਨਬੀਬੜੀਆਂ ਕੋਲੋਂ ਦੌਰਾਨੇ ਗਸ਼ਤ 07 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਥਾਣਾ ਸਦਰ ਕਰ ਲਿਆ ਹੈ। ਥਾਣਾ ਭੀਖੀ ਦੀ ਪੁਲਸ ਟੀਮ ਨੇ ਰਾਮੂ ਸਿੰਘ ਪੁੱਤਰ ਪੰਮੀ ਸਿੰਘ ਵਾਸੀ ਵਾ. ਨੰ. 05 ਭੀਖੀ, ਬਲਜਿੰਦਰ ਸਿੰਘ ਪੁੱਤਰ ਪੱਪੀ ਸਿੰਘ ਬਾਸੀ ਬੱਪੀਆਣਾ, ਅਨਬਰ ਖਾਨ ਪੁੱਤਰ ਬਸੀਰ ਖਾਨ, ਤਰਸੇਮ ਸਿੰਘ ਪੁੱਤਰ ਕਾਲਾ ਸਿੰਘ ਵਾਸੀਆਨ ਫਫੜੇ ਭਾਈਕੇ ਨੂੰ ਦੌਰਾਨੇ ਗਸ਼ਤ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਥਾਣਾ ਭੀਖੀ ਦਰਜ ਕੀਤਾ ਹੈ। ਥਾਣਾ ਬੋਹਾ ਦੀ ਪੁਲਸ ਟੀਮ ਨੇ ਗੁਰਮੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਆਲਮਪੁਰ ਮੰਦਰਾ ਕੋਲੋਂ ਦੌਰਾਨੇ ਗਸ਼ਤ 11 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰ ਕੇ ਮੁਕੱਦਮਾ ਥਾਣਾ ਬੋਹਾ ਤਹਿਤ ਦਰਜ ਕਰ ਲਿਆ ਹੈ।
 


author

Babita

Content Editor

Related News