ਚੋਰੀ ਦੀਆਂ 40 ਵਾਰਦਾਤਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, ਹਥਿਆਰਾਂ ਸਣੇ 7 ਮੁਲਜ਼ਮ ਗ੍ਰਿਫ਼ਤਾਰ

Wednesday, Aug 04, 2021 - 11:51 AM (IST)

ਚੋਰੀ ਦੀਆਂ 40 ਵਾਰਦਾਤਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, ਹਥਿਆਰਾਂ ਸਣੇ 7 ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ/ਮਹਾਜਨ)-ਸੂਬੇ ਦੇ ਕਈ ਜ਼ਿਲ੍ਹਿਆਂ ’ਚ 40 ਦੇ ਕਰੀਬ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇ ਕੇ ਭਾਰੀ ਦਹਿਸ਼ਤ ਫੈਲਾਉਣ ਵਾਲੇ ਇਕ ਵੱਡੇ ਅਪਰਾਧਿਕ ਗੈਂਗ ਦਾ ਪਰਦਾਫਾਸ਼ ਕਰਦੇ ਹੋਏ ਜ਼ਿਲ੍ਹਾ ਪੁਲਸ ਨੇ ਗੈਂਗ ਨਾਲ ਜੁੜੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਮਾਤਰਾ ’ਚ ਚੋਰੀ ਕੀਤਾ ਗਿਆ ਟਰਾਂਸਫਾਰਮਰਾਂ ਦਾ ਤੇਲ, ਕਾਰ, ਭਾਰੀ ਮਾਤਰਾ ’ਚ ਨਸ਼ੇ ਵਾਲੇ ਇੰਜੈਕਸ਼ਨ ਅਤੇ ਸ਼ੀਸ਼ੀਆਂ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਮੰਤਰੀਆਂ ਤੇ ਪਾਰਟੀ ਆਗੂਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ, ਵਿਕਾਸ ਕਾਰਜਾਂ ਦੀ ਲੈ ਰਹੇ ਫੀਡਬੈਕ

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਡੀ. ਐੱਸ. ਪੀ. ਸਬ-ਡਿਵੀਜ਼ਨ ਕਪੂਰਥਲਾ ਸੁਰਿੰਦਰ ਸਿੰਘ ਦੀ ਨਿਗਰਾਨੀ ’ਚ ਐੱਸ. ਐੱਚ. ਓ. ਸਦਰ ਕਪੂਰਥਲਾ ਗੁਰਦਿਆਲ ਸਿੰਘ ਨੇ ਨਾਕਾਬੰਦੀ ਦੌਰਾਨ ਇਕ ਸੂਚਨਾ ਦੇ ਆਧਾਰ ’ਤੇ ਜਦੋਂ ਖੇਤਰ ’ਚ ਨਾਕਾਬੰਦੀ ਕੀਤੀ ਤਾਂ ਚੋਰੀ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ 7 ਮੁਲਜ਼ਮਾਂ ਭਾਨ ਸਿੰਘ ਉਰਫ਼ ਭਾਨਾ, ਸੁੱਖਾ ਉਰਫ਼ ਕੱਟਾ ਵਾਸੀ ਸੁੰਦਰ ਨਗਰ, ਜਸਕਰਨ ਸਿੰਘ ਉਰਫ਼ ਬੰਟੀ ਵਾਸੀ ਪ੍ਰੀਤ ਨਗਰ, ਦੀਪਕ ਕੁਮਾਰ, ਹਰਮਨਜੋਤ ਸਿੰਘ ਵਾਸੀ ਪਿੰਡ ਰੱਤਾ ਨੌ ਆਬਾਦ, ਸਤਵਿੰਦਰ ਸਿੰਘ ਵਾਸੀ ਆਰ. ਸੀ. ਐੱਫ. ਖੇਤਰ ਅਤੇ ਜਰਨੈਲ ਸਿੰਘ ਵਾਸੀ ਪਿੰਡ ਬਹੂਈ ਕਪੂਰਥਲਾ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਕਰਜ਼ੇ ਦੇ ਬੋਝ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਢਾਈ ਸਾਲ ਪਹਿਲਾਂ ਵਿਆਹੇ 28 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲਸ ਟੀਮ ਨੇ 145 ਲਿਟਰ ਚੋਰੀ ਕੀਤਾ ਟਰਾਂਸਫਾਰਮਰ ਦਾ ਤੇਲ ਅਤੇ ਕਾਰ, 14 ਬਿਊਪ੍ਰੇਨੋਰਫਿਨ ਇੰਜੈਕਸ਼ਨ ਅਤੇ 14 ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਕਈ ਜ਼ਿਲਿਆਂ ’ਚ 40 ਤੋਂ ਜ਼ਿਆਦਾ ਵਾਰਦਾਤਾਂ ਨੂੰ ਅੰਜਾਮ ਦੇ ਕੇ ਭਾਰੀ ਦਹਿਸ਼ਤ ਫੈਲਾਈ ਸੀ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਜੇਕਰ ਉਹ ਫਡ਼ੇ ਨਾ ਜਾਂਦੇ ਤਾਂ ਉਨ੍ਹਾਂ ਨੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਹੋਰ ਵੱਡੀਆਂ ਵਾਰਦਾਤਾਂ ਸੁਲਝਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਮੰਤਰੀਆਂ ਤੇ ਪਾਰਟੀ ਆਗੂਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ, ਵਿਕਾਸ ਕਾਰਜਾਂ ਦੀ ਲੈ ਰਹੇ ਫੀਡਬੈਕ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News