ਜਲੰਧਰ ਪੁਲਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, ਕੌਮਾਂਤਰੀ ਗੈਂਗ ਦੇ 7 ਮੈਂਬਰ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

Sunday, Sep 20, 2020 - 12:31 PM (IST)

ਜਲੰਧਰ ਪੁਲਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, ਕੌਮਾਂਤਰੀ ਗੈਂਗ ਦੇ 7 ਮੈਂਬਰ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

ਜਲੰਧਰ (ਵਰੁਣ) — ਜਲੰਧਰ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕੌਮਾਂਤਰੀ ਗੈਂਗ ਦਾ ਪਰਦਾਫਾਸ਼ ਕਰਦੇ ਹੋਏ ਹਥਿਆਰਾਂ ਸਮੇਤ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੇ ਕੋਲੋਂ .32 ਬੋਰ ਦੀਆਂ 12 ਨਾਜਾਇਜ਼ ਪਿਸਤੌਲਾਂ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਸਾਰੇ ਮੈਂਬਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਚਲਾ ਰਹੇ ਸਨ। 

ਇਹ ਹੋਈ ਮੁਲਜ਼ਮਾਂ ਦੀ ਪਛਾਣ 
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਿਊ ਰਾਜਨ ਨਗਰ ਦੇ 21 ਸਾਲਾ ਸੂਰਜ, ਆਦਮਪੁਰ ਦੇ 25 ਸਾਲਾ ਵਿਜੇ ਕੁਮਾਰ, ਅੰਮ੍ਰਿਤਸਰ ਦੇ ਅਰਜਨਮੰਗਾ ਪਿੰਡ ਦੇ 22 ਸਾਲਾ ਜੋਬਨਪ੍ਰੀਤ ਸਿੰਘ, ਪਠਾਨਕੋਟ ਦੇ ਪ੍ਰੇਮ ਨਗਰ ਦੇ 27 ਸਾਲਾ ਸਾਹਿਲ ਸੈਣੀ, ਬਟਾਲਾ ਦੇ ਭੋਮਾ ਤੋਂ 24 ਸਾਲਾ ਅੰਮ੍ਰਿਤਪਾਲ ਸਿੰਘ, ਹਕੀਮੀ ਗੇਟ ਅੰਮ੍ਰਿਤਸਰ ਤੋਂ 23 ਸਾਲਾ ਕੇਸ਼ਵ ਖੇੜਾ ਅਤੇ ਫਹਿਤਗੜ੍ਹ ਸਾਹਿਬ ਦੇ ਪਿੰਡ ਖੇਰੀ ਵੀਰ ਸਿੰਘ ਤੋਂ 24 ਸਾਲਾ ਹਰਮਨਦੀਪ ਸਿੰਘ ਦੇ ਰੂਪ 'ਚ ਹੋਈ ਹੈ। 

ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼

ਪੰਜਾਬ 'ਚ ਕਰਦੇ ਸਨ ਨਾਜਾਇਜ਼ ਹਥਿਆਰਾਂ ਦੀ ਸਪਲਾਈ, ਇੰਝ ਆਏ ਸਾਰੇ ਮੁਲਜ਼ਮ ਪੁਲਸ ਦੇ ਅੜਿੱਕੇ
ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9 ਸਤੰਬਰ ਨੂੰ ਪੁਲਸ ਡਿਪਾਰਟਮੈਂਟ ਦੇ ਕੋਲ ਸਥਾਨਕ ਗਲੋਬਲ ਹਸਪਤਾਲ ਤੋਂ ਪੀਲੀਭੀਤ ਉੱਤਰ-ਪ੍ਰਦੇਸ਼ ਦੇ ਰਹਿਣ ਵਾਲੇ ਅਭਿਨਵ ਮਿਸ਼ਰਾ ਦੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ। ਜਿਸ 'ਤੇ ਬਸਤੀ ਬਾਵਾ ਖੇਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਜਾਂਚ 'ਚ ਇਹ ਸਾਹਮਣੇ ਆਇਆ ਕਿ ਸੂਰਜ ਨੇ ਨਾਜਾਇਜ਼ ਹਥਿਆਰਾਂ ਦਾ ਇਸਤੇਮਾਲ ਕਰਦੇ ਹੋਏ ਅਭਿਨਵ 'ਤੇ ਗੋਲੀਆਂ ਚਲਾਈਆਂ ਸਨ ਕਿਉਂਕਿ ਉਸ ਨੂੰ ਸੂਰਜ 'ਤੇ ਪਰਿਵਾਰ ਦੀਆਂ ਔਰਤਾਂ ਦੇ ਪ੍ਰਤੀ ਬੁਰੀ ਨਜ਼ਰ ਰੱਖਣ ਦਾ ਸ਼ੱਕ ਸੀ। ਉਨ੍ਹਾਂ ਦੱਸਿਆ ਕਿ ਇਸ ਸੁਰਾਗ ਦਾ ਪਿੱਛਾ ਕਰਦੇ ਹੋਏ ਸੂਰਜ ਦਾ ਪਿੱਛਾ ਕਰਦੇ ਹੋਏ ਪੁਲਸ ਨੇ ਸੂਰਜ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਸ਼ੁਰੂ ਕੀਤੀ। ਇਸ ਦੇ ਬਾਅਦ ਉਸ ਕੋਲੋਂ ਨਾਜਾਇਜ਼ ਹਥਿਆਰਾਂ ਬਾਰੇ ਪੁੱਛਿਆ, ਜਿਸ 'ਚ ਪਤਾ ਲੱਗਾ ਕਿ ਉਹ ਅਭਿਨਵ ਨਾਲ ਮਿਲ ਕੇ ਪੰਜਾਬ 'ਚ ਗੈਰ-ਕਾਨੂੰਨੀ ਹਥਿਆਰ ਅਤੇ ਅਸਲੇ ਦੀ ਸਪਲਾਈ ਦਾ ਕੰਮ ਕਰਦਾ ਹੈ। ਇਹ ਹਥਿਆਰ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਪੰਜਾਬ 'ਚ ਪਿਛਲੇ ਕੁਝ ਸਮੇਂ ਤੋਂ ਲਿਆ ਕੇ ਸਪਲਾਈ ਕਰ ਰਿਹਾ ਹੈ। ਉਹ ਕਈ ਲੋਕਾਂ ਨੂੰ ਹੁਣ ਤੱਕ ਹਥਿਆਰ ਮੁਹੱਈਆ ਕਰਵਾ ਚੁੱਕਾ ਹੈ। 

ਝੱਜਰ ਸਥਿਤ ਸੂਰਜ ਦੇ ਘਰੋਂ ਪੁਲਸ ਨੇ ਚਾਰ ਪਿਸਤੌਲ, 9 ਕਾਰਤੂਸ, ਇਕ ਖਾਲੀ ਹੋਲ ਬਰਾਮਦ ਕੀਤਾ। ਇਸੇ ਤਰ੍ਹਾਂ ਦੋ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਜੋਬਨਪ੍ਰੀਤ ਅਤੇ ਅੰਮ੍ਰਿਤਪਾਲ ਕੋਲੋਂ ਬਰਾਮਦ ਹੋਏ। ਇਕ ਪਿਸਤੌਲ ਅਤੇ ਦੋ ਕਾਰਤੂਸ ਸਾਹਿਲ ਅਤੇ ਇਕ-ਇਕ ਪਿਸਤੌਲ ਕੇਸ਼ਵ, ਵਿਜੇ ਕੁਮਾਰ ਅਤੇ ਹਰਮਨਦੀਪ ਸਿੰਘ ਤੋਂ ਬਰਾਮਦ ਹੋਈਆਂ। 

ਇਹ ਵੀ ਪੜ੍ਹੋ: ਦੁਬਈ 'ਚ ਜਹਾਲਤ ਭਰੀ ਜ਼ਿੰਦਗੀ ਬਸਰ ਕਰ ਰਹੇ ਦੋ ਪੰਜਾਬੀਆਂ ਦੀ ਹੋਈ ਘਰ ਵਾਪਸੀ, ਦੱਸੀ ਦਾਸਤਾਨ

ਪਹਿਲਾਂ ਵੀ ਹਨ ਅਪਰਾਧਕ ਮਾਮਲੇ ਦਰਜ 
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸੂਰਜ, ਜੋਬਨਪ੍ਰੀਤ ਅਤੇ ਕੇਸ਼ਵ ਖੇੜਾ ਖ਼ਿਲਾਫ਼ ਪਹਿਲਾਂ ਤੋਂ ਹੀ ਅਪਰਾਧਕ ਮਾਮਲੇ ਦਰਜ ਹਨ ਅਤੇ ਵਿਜੇ ਕੁਮਾਰ ਖ਼ਿਲਾਫ਼ 8 ਕੇਸ ਦਰਜ ਹਨ। ਵਿਜੇ ਕੁਮਾਰ ਨੂੰ ਪੁਲਸ ਕਪੂਰਥਲਾ ਜੇਲ ਅਤੇ ਜੋਬਨਪ੍ਰੀਤ ਨੂੰ ਗੁਰਦਾਸਪੁਰ ਜੇਲ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਹਿਲ ਅਤੇ ਹਰਮਨਦੀਪ ਸਿੰਘ ਗਰੈਜੂਏਟ ਹਨ ਅਤੇ ਬਾਕੀ ਮੁਲਜ਼ਮ 10ਵੀਂ ਅਤੇ 12ਵੀਂ ਪਾਸ ਹਨ। 
ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਅਸਤੀਫ਼ਾ ਸਿਆਸੀ ਡਰਾਮਾ, ਬਿੱਲਾਂ ਖ਼ਿਲਾਫ਼ ਸੁਪਰੀਮ ਕੋਰਟ 'ਚ ਦੇਵਾਂਗੇ ਚੁਣੌਤੀ: ਰੰਧਾਵਾ

ਉਨ੍ਹਾਂ ਦੱਸਿਆ ਕਿ ਸੂਰਜ ਪੁਲਸ ਹਿਰਾਸਤ 'ਚ ਹਨ ਜਦਕਿ ਅਭਿਨਵ ਦਾ ਇਲਾਜ ਚੱਲ ਰਿਹਾ ਹੈ ਹਾਲਾਂਕਿ ਬਾਕੀ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਸੂਰਜ ਤੋਂ ਸੀਨੀਅਰ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰੀਹ ਹੈ, ਜਿਸ 'ਚ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਅਭਿਨਵ ਦੀ ਹਾਲਤ ਸੁਧਰਣ  ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਸ਼ਾਨਦਾਰ ਕਾਰਗੁਜਾਰੀ ਕਰਨ ਵਾਲੀ ਸੀ. ਆਈ. ਏ. ਟੀਮ ਅਤੇ ਉਨ੍ਹਾਂ ਦੇ ਇੰਚਾਰਜ ਹਰਵਿੰਦਰ ਸਿੰਘ ਦਾ ਨਾਂ ਡੀ.ਜੀ.ਪੀ. ਸਪੈਸ਼ਲ ਡਿਸਕ ਲਈ ਪੇਸ਼ ਕੀਤਾ ਜਾਵੇਗਾ। ਪੁਲਸ ਨੇ ਇਸ ਮਾਮਲੇ 'ਚ ਆਈ.ਪੀ.ਸੀ. ਦੀ ਧਾਰਾ 307, 188 ਅਤੇ 25,54,59 ਆਰਮਸ ਐਕਟ, ਐਪੀਡੈਮਿਕ ਡਿਸੀਜ਼ ਐਕਟ ਦੀ ਧਾਰਾ 3 ਅਤੇ ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਦੇ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ:  ਪਰਿਵਾਰ 'ਚ ਛਾਇਆ ਮਾਤਮ, ਚੰਗੇ ਭਵਿੱਖ ਖਾਤਿਰ ਕੈਨੇਡਾ ਗਏ ਸ਼ਾਹਕੋਟ ਦੇ ਨੌਜਵਾਨ ਦੀ ਹਾਦਸੇ 'ਚ ਮੌਤ


author

shivani attri

Content Editor

Related News