ਪੰਜਾਬ 'ਚ ਵਾਪਰਿਆ ਕਹਿਰ, 7 ਭੈਣਾਂ ਦੇ ਭਰਾ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ
Wednesday, Jan 15, 2025 - 06:07 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ) : ਬੀਤੀ ਦੇਰ ਸ਼ਾਮ ਪਿੰਡ ਘਰਾਚੋਂ ਵਿਖੇ ਸੁਨਾਮ ਰੋਡ 'ਤੇ ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਚੰਨੀ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਘਰਾਚੋਂ ਵਜੋਂ ਹੋਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਭਵਾਨੀਗੜ੍ਹ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਮ੍ਰਿਤਕ ਚੰਨੀ ਸਿੰਘ ਲਾਗਲੇ ਪਿੰਡ ਨਾਗਰੀ ਵਿਖੇ ਇਕ ਭੱਠੇ 'ਤੇ ਮਜ਼ਦੂਰੀ ਕਰਦਾ ਸੀ ਅਤੇ ਸੱਤ ਭੈਣਾਂ ਦਾ ਇਕਲੌਤਾ ਭਰਾ ਸੀ । ਬੀਤੀ ਦੇਰ ਸ਼ਾਮ ਜਦੋਂ ਉਹ ਆਪਣੇ ਮੋਟਰਸਾਈਕਲ ਰਾਹੀ ਭੱਠੇ ਤੋਂ ਕੰਮ ਰਕੇ ਪਰਤ ਰਿਹਾ ਸੀ ਤਾਂ ਪਿੰਡ ਘਰਾਚੋਂ ਨੇੜੇ ਸੁਨਾਮ ਮੁੱਖ ਸੜਕ ’ਤੇ ਸਾਹਮਣੇ ਤੋਂ ਆਉਂਦੇ ਅਣਪਛਾਤੇ ਵਾਹਨ ਨੇ ਚੰਨੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਇਸ ਭਿਆਨਕ ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਸੀ ਤੇ ਸੱਤ ਭੈਣਾਂ ਦਾ ਭਰਾ ਸੀ। ਕਿਸਾਨ ਆਗੂ ਘਰਾਚੋਂ ਨੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਗੁਆਂਢ 'ਚ ਹੁੰਦਾ ਸੀ ਗੰਦਾ ਕੰਮ, ਵਿਰੋਧ ਕਰਨ 'ਤੇ ਪੈ ਗਿਆ ਖਿਲਾਰਾ, ਇਕ ਦੀ ਮੌਤ
ਪ੍ਰਸ਼ਾਸਨ ਖਿਲਾਫ਼ ਫੁੱਟਿਆ ਲੋਕਾਂ ਦਾ ਗੁੱਸਾ, ਕੀਤਾ ਪ੍ਰਦਰਸ਼ਨ
ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਕਾਫੀ ਸਮਾਂ ਖਤਾਨਾਂ ’ਚ ਪਈ ਰਹੀ ਜਿਸ ਨੂੰ ਲੈ ਕੇ ਮੌਕੇ 'ਤੇ ਇਕੱਤਰ ਹੋਏ ਕਿਸਾਨ ਆਗੂਆਂ ਅਤੇ ਆਮ ਲੋਕਾਂ ਵਿਚ ਗੁੱਸਾ ਫੈਲ ਗਿਆ। ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਜ਼ਾਹਿਰ ਕਰਦਿਆਂ ਲੋਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੁਨਾਮ-ਪਟਿਆਲਾ ਮੁੱਖ ਸੜਕ ਨੂੰ ਕੁੱਝ ਸਮੇਂ ਲਈ ਜਾਮ ਕਰ ਦਿੱਤਾ। ਇਸ ਮੌਕੇ ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਦੇਣ ਤੋਂ ਕਾਫੀ ਸਮਾਂ ਬਾਅਦ ਵੀ ਪੁਲਸ ਪ੍ਰਸ਼ਾਸਨ ਵੱਲੋਂ ਲਾਸ਼ ਨੂੰ ਚੁੱਕਣ ਲਈ ਕਿਸੇ ਐਬੂਲੈਂਸ ਜਾਂ ਹੋਰ ਗੱਡੀ ਨੂੰ ਮੰਗਵਾਉਣ ਵਿਚ ਗੰਭੀਰਤਾ ਨਹੀਂ ਦਿਖਾਈ ਜਿਸ ਕਰਕੇ ਜਜ਼ਬਾਤੀ ਹੋਏ ਲੋਕ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਗਏ। ਲੋਕਾਂ ਦੇ ਵਿਰੋਧ ਪ੍ਰਦਰਸ਼ਨ ਉਪਰੰਤ ਪੁਲਸ ਪ੍ਰਸਾਸ਼ਨ ਨੇ ਐਬੂਲੈਂਸ ਮੰਗਵਾ ਕਿ ਮ੍ਰਿਤਕ ਦੀ ਲਾਸ਼ ਨੂੰ ਚੁੱਕ ਕੇ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਖੇ ਭਿਜਵਾਇਆ। ਉੱਧਰ ਏਐੱਸਆਈ ਮੇਜਰ ਸਿੰਘ ਕਿਹਾ ਕਿ ਨੌਜਵਾਨ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕਰਨ ਲਈ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਐੱਨ. ਆਰ. ਆਈ. ਨੇ ਪੰਜਾਬ 'ਚ ਕੀਤੀ ਵੱਡੀ ਵਾਰਦਾਤ, ਘਟਨਾ ਦੇਖ ਕੰਬਿਆ ਸਾਰਾ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e