ਕਪੂਰਥਲਾ: 7 ਸਾਲਾ ਬੱਚੀ ਨਾਲ ਕੀਤਾ ਸੀ ਜਬਰ-ਜ਼ਿਨਾਹ, ਇਕ ਸਾਲ ਦੇ ਅੰਦਰ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ

02/11/2022 6:15:13 PM

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)- ਇਕ 7 ਸਾਲ ਦੀ ਬੱਚੀ ਦੇ ਨਾਲ ਜਬਰ-ਜ਼ਿਨਾਹ ਕਰਨ ਦੇ ਬਾਅਦ ਉਸ ਨੂੰ ਵਹਿਸ਼ੀਆਨਾ ਤਰੀਕੇ ਨਾਲ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਐਡੀਸ਼ਨਲ ਸੈਸ਼ਨ ਜੱਜ ਰਾਜਵਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੇਣ ਦੇ ਨਾਲ-ਨਾਲ 8 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਜਾਣਕਾਰੀ ਅਨੁਸਾਰ ਰੇਲ ਕੋਚ ਫੈਕਟਰੀ ਖੇਤਰ ਦੇ ਨੇੜੇ ਪੈਂਦੀਆਂ ਝੁੱਗੀਆਂ ’ਚ ਰਹਿੰਦੇ ਇਕ ਵਿਅਕਤੀ ਨੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਹ ਮਜ਼ਦੂਰੀ ਕਰਦਾ ਹੈ ਅਤੇ 15 ਮਾਰਚ 2021 ਨੂੰ ਜਦੋਂ ਉਹ ਕੰਮ ਤੋਂ ਵਾਪਸ ਆ ਕੇ ਦੁਪਹਿਰ ਦੇ ਸਮੇਂ ਘਰ ’ਚ ਖਾਣਾ ਖਾਣ ਲਈ ਗਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ 7 ਸਾਲ ਦੀ ਬੱਚੀ ਨੂੰ ਉਸ ਦੀ ਨੇੜਲੀ ਝੁੱਗੀ ’ਚ ਰਹਿਣ ਵਾਲਾ ਮੁਕੇਸ਼ ਕੁਮਾਰ ਬਿਸਕੁੱਟ ਖਵਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਹੈ। ਜਦੋਂ ਉਸ ਦੀ ਬੱਚੀ ਕਾਫ਼ੀ ਦੇਰ ਤੱਕ ਵਾਪਸ ਨਹੀਂ ਆਈ ਤਾਂ ਉਸ ਨੇ ਆਪਣੀ ਬੱਚੀ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਮੁਕੇਸ਼ ਕੁਮਾਰ ਆਪਣੀ ਝੁੱਗੀ ’ਚ ਨਹੀਂ ਮਿਲਿਆ। ਆਪਣੇ ਸਾਥੀਆਂ ਦੇ ਨਾਲ ਜਦੋਂ ਉਸ ਨੇ ਮੁਕੇਸ਼ ਕੁਮਾਰ ਦੀ ਤਲਾਸ਼ ਕੀਤੀ ਤਾਂ ਮੁਕੇਸ਼ ਕੁਮਾਰ ਉਸ ਨੂੰ ਆਰ. ਸੀ. ਐੱਫ. ਦੇ ਗੇਟ ਨੰਬਰ 3 ਦੇ ਨੇੜੇ ਮਿਲ ਗਿਆ।

ਇਹ ਵੀ ਪੜ੍ਹੋ:  ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਰਕਾਰ ਆਉਣ ’ਤੇ ਫ਼ਸਲਾਂ ਦਾ ਪ੍ਰਤੀ ਏਕੜ 50 ਹਜ਼ਾਰ ਦਾ ਹੋਵੇਗਾ ਬੀਮਾ

ਜਦੋਂ ਉਸ ਨੇ ਆਪਣੀ ਬੱਚੀ ਦੇ ਸਬੰਧ ’ਚ ਮੁਕੇਸ਼ ਕੁਮਾਰ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਕਿਹਾ ਕਿ ਉਹ ਉਸ ਦੀ ਬੱਚੀ ਨੂੰ ਇਕ ਖਾਲੀ ਝੁੱਗੀ ’ਚ ਲੈ ਕੇ ਗਿਆ ਸੀ, ਜਿੱਥੇ ਉਸ ਨੇ ਉਸ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਤੋਂ ਬਾਅਦ ਉਸ ਦੇ ਗੁਪਤ ਅੰਗ ’ਚ ਲਕੜੀ ਦਾ ਡੰਡਾ ਵਾੜ ਦਿੱਤਾ ਸੀ, ਜਿਸ ਕਾਰਨ ਉਸ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਹ ਮੌਕੇ ਤੋਂ ਭੱਜ ਆਇਆ। ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੇਹੱਦ ਗੰਭੀਰ ਹਾਲਤ ’ਚ ਤੜਫ਼ ਰਹੀ ਜਬਰ-ਜ਼ਿਨਾਹ ਦਾ ਸ਼ਿਕਾਰ ਹੋਈ 7 ਸਾਲਾ ਬੱਚੀ ਨੂੰ ਜਿੱਥੇ ਸਿਵਲ ਹਸਪਤਾਲ ਕਪੂਰਥਲਾ ’ਚ ਇਲਾਜ ਦੇ ਲਈ ਭਰਤੀ ਕਰਵਾਇਆ, ਉੱਥੇ ਹੀ ਮੁਲਜ਼ਮ ਮੁਕੇਸ਼ ਕੁਮਾਰ ਖ਼ਿਲਾਫ਼ ਥਾਣਾ 376 ਏ, ਬੀ, 307, 4/6, ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਛਾਪੇਮਾਰੀ ਦੌਰਾਨ ਮੁਲਜ਼ਮ ਮੁਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ: ਵਿਦੇਸ਼ ਭੱਜਣ ਦੀ ਤਾਕ 'ਚ ਸੀ ਗ੍ਰਿਫ਼ਤਾਰ ਜੀਤਾ ਮੌੜ, ਪੰਜਾਬ ’ਚ ਇੰਝ ਚਲਦਾ ਸੀ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਦਾ ਧੰਦਾ

ਵੀਰਵਾਰ ਨੂੰ ਐਡੀਸ਼ਨਲ ਸੈਸ਼ਨ ਜੱਜ ਰਾਜਵਿੰਦਰ ਕੌਰ ਦੀ ਅਦਾਲਤ ਨੇ ਪੀੜਤ ਪੱਖ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਰਾਜੀਵ ਪੁਰੀ ਤੇ ਸਰਕਾਰੀ ਵਕੀਲ ਅਨਿਲ ਬੋਪਾਰਾਏ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਮੁਲਜ਼ਮ ਮੁਕੇਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫਾਂਸੀ ਦੀ ਸਜ਼ਾ ਸੁਣਾਈ ਅਤੇ ਦੋਸ਼ੀ ਨੂੰ 8 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ।

ਇਹ ਵੀ ਪੜ੍ਹੋ: ਜਲੰਧਰ: ਗੈਂਗਸਟਰ ਅਮਨ-ਫਤਿਹ ਨੇ ਪੁਲਸ ਸਾਹਮਣੇ ਕੀਤੇ ਖ਼ੁਲਾਸੇ, ਇਨ੍ਹਾਂ ਵੱਡੀਆਂ ਵਾਰਦਾਤਾਂ ਨੂੰ ਦੇਣਾ ਸੀ ਅੰਜਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri