ਰੋਪੜ ਤੋਂ ਵੱਡੀ ਖ਼ਬਰ, 7 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਫਿਰ ਕੀਤੀ ਬੇਰਹਿਮੀ ਨਾਲ ਕੁੱਟਮਾਰ

02/09/2024 6:52:21 PM

ਰੋਪੜ (ਚੋਵੇਸ਼ ਲਟਾਵਾ, ਵਿਜੈ)- ਰੋਪੜ 'ਚ 7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਬੱਚੀ ਨੂੰ ਰੋਪੜ ਦੇ ਸਰਕਾਰੀ ਹਸਪਤਾਲ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਏ. ਡੀ. ਸੀ. ਅਤੇ ਪੁਲਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਡਾਕਟਰਾਂ ਦਾ ਇਕ ਬੋਰਡ ਗਠਿਤ ਕਰਕੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਹੈ।  

ਜਾਣਕਾਰੀ ਅਨੁਸਾਰ ਇਹ ਬੱਚੀ ਕੱਲ੍ਹ ਦੇਰ ਸ਼ਾਮ ਪਿੰਡ ਚਟੌਲੀ ਤੋਂ ਲਾਪਤਾ ਹੋ ਗਈ ਸੀ ਅਤੇ ਸਵੇਰੇ ਜ਼ਖ਼ਮੀ ਹਾਲਤ ਵਿੱਚ ਮਿਲੀ ਸੀ। ਘਟਨਾ ਤੋਂ ਬਾਅਦ ਬੱਚੀ ਦਾ ਪਰਿਵਾਰ ਵੀ ਸਦਮੇ 'ਚ ਹੈ। ਬੱਚੀ ਦੀ ਜਦੋਂ ਉਸ ਦੇ ਪਿਤਾ ਨੇ ਭਾਲ ਕੀਤੀ ਤਾਂ ਬੱਚੀ ਨੇੜਲੇ ਖੇਤ ’ਚੋਂ ਮਿਲੀ। ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜਾਂਚ ਤੋਂ ਬਾਅਦ ਬੱਚੀ ਦੀ ਹਾਲਤ ਨਾਜ਼ੁਕ ਹੋਣ ’ਤੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਪੀਡ਼ਤ ਬੱਚੀ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਚਿਹਰੇ ’ਤੇ ਸੱਟਾਂ ਦੇ ਨਿਸ਼ਾਨ ਪਾਏ ਗਏ। ਪੁਲਸ ਨੇ ਹੁਣ ਇਸ ਮਾਮਲੇ ’ਤੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਕਾਨੂੰਨੀ ਕਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਖੜਗੇ ਦੇ ਸਮਾਗਮ ਦਾ ਸੱਦਾ ਉਡੀਕ ਰਹੇ ਸਿੱਧੂ, ਕਿਹਾ, 'ਟੁੱਚੂ ਬੰਦੇ ਦੇ ਕਹਿਣ 'ਤੇ ਕਿਵੇਂ ਬਾਹਰ ਕਰ ਦੇਣਗੇ'

ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਨੇੜੇ ਹੀ ਇਕ ਨਿੱਜੀ ਫੈਕਟਰੀ ’ਚ ਕੰਮ ਕਰਦਾ ਹੈ। ਬੀਤੇ ਦਿਨ ਉਹ ਸਵੇਰੇ ਕਰੀਬ 8 ਵਜੇ ਕੰਮ ’ਤੇ ਗਿਆ ਸੀ ਅਤੇ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਉਹ ਬੱਚੀ ਨੂੰ ਖੇਡਦਿਆਂ ਘਰ ਛੱਡ ਕੇ ਦੋਬਾਰਾ ਕੰਮ ’ਤੇ ਚਲਾ ਗਿਆ। ਉਸ ਨੇ ਦੱਸਿਆ ਕਿ ਜਦੋਂ ਉਹ ਰਾਤ 8 ਵਜੇ ਤੋਂ ਪਹਿਲਾਂ ਛੁੱਟੀ ’ਤੇ ਗਿਆ ਸੀ ਤਾਂ ਉਸ ਨੇ ਪਤਨੀ ਨੂੰ ਪਹਿਲਾਂ ਘਰ ਭੇਜ ਦਿੱਤਾ ਸੀ ਅਤੇ ਜਦੋਂ ਪਤਨੀ ਘਰ ਪਹੁੰਚੀ ਤਾਂ ਵੇਖਿਆ ਕਿ ਘਰ ਦਾ ਤਾਲਾ ਲੱਗਾ ਹੋਇਆ ਸੀ ਅਤੇ ਬੱਚੀ ਘਰ ’ਚ ਨਹੀਂ ਸੀ ਅਤੇ ਜਿਸ ਤੋਂ ਬਾਅਦ ਪਤਨੀ ਨੇ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਤੋਂ ਪੁੱਛ ਪਡ਼ਤਾਲ ਕਰਨ ’ਤੇ ਪਤਾ ਚੱਲਿਆ ਕਿ ਬੱਚੀ ਕਰੀਬ 7:50 ਵਜੇ ਘਰ ’ਚ ਸੀ, ਜਿਸ ਤੋਂ ਬਾਅਦ ਰਾਤ ਕਰੀਬ 8:20 ਵਜੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਉਸ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਕਰੀਬ 8 ਵਜੇ ਲਡ਼ਕੀ ਦੀ ਭਾਲ ਲਈ ਫੈਕਟਰੀ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਖੇਤਾਂ ’ਚ ਸਥਿਤ ਮੋਟਰ ਦੇ ਕੋਲ ਬੱਚੀ ਮਿਲੀ ਅਤੇ ਉਸ ਨਾਲ ਗਲਤ ਕੰਮ ਕੀਤਾ ਗਿਆ ਸੀ।

ਇਸ ਸਬੰਧ ’ਚ ਇੰਸਪੈਕਟਰ ਜੈਸਮੀਨ ਕੌਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ 7 ਸਾਲਾ ਬੱਚੀ ਬੀਤੀ ਰਾਤ ਲਾਪਤਾ ਹੋ ਗਈ ਹੈ ਅਤੇ ਸਵੇਰੇ ਨੇਡ਼ਲੇ ਖੇਤਾਂ ’ਚੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਧਾਰਾ 376, 06 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ’ਚ ਡਾਕਟਰ ਸਿਮਰਜੋਤ ਸਿੰਘ ਬੇਦੀ ਨੇ ਦੱਸਿਆ ਕਿ ਬੱਚੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਸੱਟਾਂ ਦੇ ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਲਡ਼ਕੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ. ਜੀ. ਆਈ. ਚੰਡੀਗਡ਼੍ਹ ਰੈਫਰ ਕਰ ਦਿੱਤਾ ਗਿਆ ਹੈ। ਏ. ਡੀ. ਸੀ. ਪੂਜਾ ਸਿਆਲ ਨੇ ਖ਼ੁਦ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਬੱਚੀ ਦੀ ਹਾਲਤ ਨੂੰ ਵੇਖਦੇ ਹੋਏ ਤੁਰੰਤ ਪੀ. ਜੀ. ਆਈ. ਚੰਡੀਗਡ਼੍ਹ ਲਈ ਰੈਫਰ ਕਰਵਾਇਆ।

ਇਹ ਵੀ ਪੜ੍ਹੋ: ਕਾਂਗਰਸ 'ਚੋਂ ਕੱਢੇ ਜਾਣ ਦੀ ਚਰਚਾ 'ਤੇ ਖੁੱਲ੍ਹ ਕੇ ਬੋਲੇ ਨਵਜੋਤ ਸਿੰਘ ਸਿੱਧੂ, ਕੱਢੀ ਖ਼ੂਬ ਭੜਾਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News