ਪੰਜਾਬ ’ਚ ਸਰਹੱਦੀ ਇਲਾਕਿਆਂ ’ਚ 70 ਫੀਸਦੀ ਸਰਕਾਰੀ ਸਕੂਲ ਅਸੁਰੱਖਿਅਤ
Monday, Sep 08, 2025 - 05:11 PM (IST)

ਗੁਰਦਾਸਪੁਰ (ਵਿਨੋਦ): ਰਾਵੀ ਦਰਿਆ ਵਿੱਚ ਆਏ ਖ਼ਤਰਨਾਕ ਹੜ੍ਹ ਕਾਰਨ ਹੋਈ ਤਬਾਹੀ ਤੋਂ ਬਾਅਦ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਕੂਲ ਲਗਭਗ 12 ਦਿਨਾਂ ਬਾਅਦ ਅੱਜ 9 ਸਤੰਬਰ ਨੂੰ ਖੁੱਲ੍ਹ ਰਹੇ ਹਨ। ਇਸ ਦੌਰਾਨ ਬੱਚਿਆਂ ਨੂੰ ਸਕੂਲ ਬੁਲਾਉਣਾ ਖਾਸ ਕਰਕੇ ਸਰਹੱਦੀ ਇਲਾਕਿਆਂ ਦੇ ਸਰਕਾਰੀ ਸਕੂਲਾਂ 'ਚ ਇਹ ਸਮਾਂ ਸਹੀ ਨਹੀਂ ਹੋਵੇਗਾ ਕਿਉਂਕਿ ਹੜ੍ਹ ਕਾਰਨ ਬਹੁਤ ਸਾਰੇ ਸਕੂਲ ਅਜੇ ਵੀ ਪਾਣੀ ਨਾਲ ਭਰੇ ਹੋਏ ਹਨ। ਸਕੂਲਾਂ 'ਚੋਂ ਚਿੱਕੜ-ਚਿੱਕੜ ਹੋਇਆ ਹੈ ਅਤੇ ਬਦਬੂ ਆ ਰਹੀ ਹੈ। ਜੇਕਰ ਅਸੀਂ ਉਨ੍ਹਾਂ ਸਕੂਲਾਂ ਦੀ ਗੱਲ ਕਰੀਏ ਜਿਨ੍ਹਾਂ ਨੂੰ ਹੜ੍ਹ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਪਰ ਬਾਰਿਸ਼ ਨੇ ਇਨ੍ਹਾਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ਹੋਰ ਵੀ ਬਦਬੂਦਾਰ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਸਰਵੇਖਣ ਅਨੁਸਾਰ, ਜ਼ਿਲ੍ਹਾ ਗੁਰਦਾਸਪੁਰ ਦੇ ਲਗਭਗ 70 ਫੀਸਦੀ ਸਰਕਾਰੀ ਸਕੂਲ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਗੁਰਦਾਸਪੁਰ ਦੇ ਸਕੂਲ ਆਫ਼ ਐਮੀਨੈਂਸ ਦੀ ਗੱਲ ਕਰੀਏ ਤਾਂ ਇਹ ਸਕੂਲ ਸ਼ਹਿਰ ਵਿੱਚ ਹੈ, ਇਸ ਲਈ ਹੜ੍ਹ ਦਾ ਪਾਣੀ ਸਕੂਲ ਤੱਕ ਨਹੀਂ ਪਹੁੰਚਿਆ। ਪਰ ਮੀਂਹ ਕਾਰਨ ਸਕੂਲ ਦੇ ਅੰਦਰ ਦੋ ਫੁੱਟ ਪਾਣੀ ਇਕੱਠਾ ਹੋ ਗਿਆ ਹੈ। ਸਕੂਲ ਦੇ ਲਗਭਗ ਸਾਰੇ ਕਮਰਿਆਂ ਦੀਆਂ ਛੱਤਾਂ ਲੀਕ ਹੋ ਰਹੀਆਂ ਹਨ। ਸਕੂਲ ਦੇ ਪ੍ਰਿੰਸੀਪਲ ਅਨਿਲ ਭੱਲਾ ਅਨੁਸਾਰ, ਸਕੂਲ 'ਚ ਮੱਛਰਾਂ ਦੀ ਭਰਮਾਰ ਹੈ ਅਤੇ ਸਕੂਲ ਵਿਚ ਬਦਬੂ ਫੈਲ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਛੱਤਾਂ ਲੀਕ ਹੋਣ ਕਾਰਨ ਸਕੂਲ ਦੇ ਕੀਮਤੀ ਸਾਮਾਨ ਅਤੇ ਕੰਪਿਊਟਰਾਂ ਨੂੰ ਵੀ ਪਾਣੀ ਤੋਂ ਬਚਾਉਣ ਲਈ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ। ਸਕੂਲ ਦੀ ਇਮਾਰਤ ਨੂੰ ਵੀ ਸੁਰੱਖਿਅਤ ਨਹੀਂ ਕਿਹਾ ਜਾ ਸਕਦਾ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹ ਦਾ ਪਾਣੀ ਪਹੁੰਚਿਆ ਹੈ, ਉਨ੍ਹਾਂ ਸਕੂਲਾਂ ਦੀ ਹਾਲਤ ਹੋਰ ਵੀ ਬਦਤਰ ਹੈ। ਕੁੱਲ ਮਿਲਾ ਕੇ, ਜ਼ਿਲ੍ਹੇ ਦੇ 70 ਫੀਸਦੀ ਸਰਕਾਰੀ ਸਕੂਲ ਇਸ ਸਮੇਂ ਬੱਚਿਆਂ ਲਈ ਸੁਰੱਖਿਅਤ ਨਹੀਂ ਹਨ ਪਰ ਬੱਚਿਆਂ ਦੀ ਪੜ੍ਹਾਈ ਦਾ ਵੀ ਸਵਾਲ ਹੈ, ਇਸ ਲਈ ਸਰਕਾਰ ਨੂੰ ਸਕੂਲਾਂ ਵਿੱਚ ਨਿਯਮਤ ਕਲਾਸਾਂ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦੀਆਂ ਇਮਾਰਤਾਂ ਦੀ ਮੁਰੰਮਤ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਜੇਕਰ ਅਸੀਂ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਸਰਕਾਰੀ ਸਕੂਲਾਂ ਦੀ ਗੱਲ ਕਰੀਏ ਤਾਂ ਪਿੰਡ ਹਕੀਮਪੁਰ ਦਾ ਸਰਕਾਰੀ ਸਕੂਲ ਅਜੇ ਵੀ ਪਾਣੀ ਨਾਲ ਭਰਿਆ ਹੋਇਆ ਹੈ। ਸਕੂਲ ਜਾਣ ਦਾ ਕੋਈ ਰਸਤਾ ਨਹੀਂ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8