ਪੰਜਾਬ ’ਚ ਇਸ ਸੀਜ਼ਨ ਪਰਾਲੀ ਸਾੜਨ ਦੇ ਮਾਮਲਿਆਂ ’ਚ 70 ਫੀਸਦੀ ਆਈ ਕਮੀ: ਖੁੱਡੀਆਂ

Sunday, Dec 01, 2024 - 03:33 AM (IST)

ਚੰਡੀਗੜ੍ਹ (ਅੰਕੁਰ) - ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਨੀਵਾਰ ਨੂੰ ਇਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ’ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ’ਚ 70 ਫੀਸੀ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ। 30 ਨਵੰਬਰ, ਜੋ ਸਾਉਣੀ ਸੀਜ਼ਨ 2024 ਦਾ ਆਖਰੀ ਦਿਨ ਸੀ, ਤਕ ਪੰਜਾਬ ’ਚ ਪਰਾਲੀ ਸਾੜਨ ਦੀਆਂ 10,909 ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਕਿ 2023-24 ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਰਿਪੋਰਟ ਹੋਏ 36,663 ਮਾਮਲਿਆਂ ਤੋਂ ਕਿਤੇ ਜ਼ਿਆਦਾ ਘੱਟ ਹਨ। 

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਸੈਕਟਰ ’ਚ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ’ਚ ਇਹ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਲਈ 22,582 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ’ਚੋਂ 16,125 ਮਸ਼ੀਨਾਂ ਸੂਬੇ ਦੇ ਕਿਸਾਨਾਂ ਵਲੋਂ ਖਰੀਦੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਛੋਟੇ ਅਤੇ ਸਰਹੱਦੀ ਕਿਸਾਨਾਂ ਦੀ ਸੀ. ਆਰ. ਐੱਮ. ਮਸ਼ੀਨਾਂ ਤਕ ਪਹੁੰਚ ਯਕੀਨੀ ਬਣਾਉਣ ਲਈ 722 ਕਸਟਮਰ ਹਾਇਰਿੰਗ ਸੈਂਟਰ (ਸੀ.ਐੱਚ.ਸੀਜ਼.) ਸਥਾਪਿਤ ਕੀਤੇ ਗਏ ਸਨ।
 


Inder Prajapati

Content Editor

Related News