ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ
Monday, Jul 20, 2026 - 12:32 PM (IST)
ਅੰਮ੍ਰਿਤਸਰ (ਰਮਨ)- ਸ਼ਹਿਰ ਦੇ ਇਸਲਾਮਾਬਾਦ ਇਲਾਕੇ ਦੀ ਚੌਕੀ ਵਾਲੀ ਗਲੀ ’ਚ ਆਵਾਰਾ ਕੁੱਤਿਆਂ ਦਾ ਖ਼ੌਫ਼ ਇਕ ਵਾਰ ਫਿਰ ਜਾਨਲੇਵਾ ਸਾਬਤ ਹੋਇਆ ਹੈ। ਇੱਥੇ ਕਰੀਬ 70 ਸਾਲਾ ਇਕ ਬਜ਼ੁਰਗ ’ਤੇ ਕੁੱਤਿਆਂ ਦੇ ਝੁੰਡ ਵੱਲੋਂ ਹਮਲਾ ਕਰ ਦਿੱਤਾ ਗਿਆ। ਹਮਲਾ ਇੰਨਾ ਭਿਆਨਕ ਸੀ ਕਿ ਕੁੱਤਿਆਂ ਨੇ ਬਜ਼ੁਰਗ ਨੂੰ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਨੋਚ ਦਿੱਤਾ। ਗੰਭੀਰ ਰੂਪ ’ਚ ਜ਼ਖ਼ਮੀ ਹਾਲਤ ’ਚ ਬਜ਼ੁਰਗ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ, ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਚਸ਼ਮਦੀਦਾਂ ਮੁਤਾਬਕ ਬਜ਼ੁਰਗ ਗਲੀ ’ਚੋਂ ਲੰਘ ਰਿਹਾ ਸੀ ਕਿ ਅਚਾਨਕ ਕਈ ਆਵਾਰਾ ਕੁੱਤਿਆਂ ਨੇ ਉਸ ਨੂੰ ਘੇਰ ਕੇ ਹਮਲਾ ਕਰ ਦਿੱਤਾ। ਬਜ਼ੁਰਗ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕੁੱਤਿਆਂ ਦੇ ਝੁੰਡ ਅੱਗੇ ਉਹ ਬੇਵੱਸ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਬਚਾਅ ਕੇ ਹਸਪਤਾਲ ਪਹੁੰਚਾਇਆ ਪਰ ਉਸ ਦੀ ਜਾਨ ਨਹੀਂ ਬਚ ਸਕੀ। ਮ੍ਰਿਤਕ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਅਤੇ ਨਾ ਹੀ ਮੀਡੀਆ ਦੇ ਸਾਹਮਣੇ ਕੋਈ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੁਲਸ ਦੀ ਕਾਨੂੰਨੀ ਕਾਰਵਾਈ ’ਚ ਨਹੀਂ ਪੈਣਾ ਚਾਹੁੰਦੇ। ਓਧਰ ਥਾਣਾ ਇਸਲਾਮਾਬਾਦ ਦੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
