70 ਸਾਲਾ ਔਰਤ ਨਾਲ ਜਬਰ-ਜ਼ਨਾਹ ਕਰਨ ਵਾਲਾ ਕਾਬੂ
Wednesday, Dec 20, 2017 - 02:24 AM (IST)

ਹੁਸ਼ਿਆਰਪੁਰ, (ਜ.ਬ.)- ਥਾਣਾ ਬੁੱਲ੍ਹੋਵਾਲ ਦੀ ਪੁਲਸ ਨੇ 70 ਸਾਲਾ ਬਜ਼ੁਰਗ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਭਗੌੜਾ ਐਲਾਨੇ ਦੋਸ਼ੀ ਸੂਰਜ ਸਹੋਤਾ ਨੂੰ 4 ਸਾਲ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਉਸ ਨੂੰ ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਪ੍ਰਭਜੋਤ ਕੌਰ ਦੀ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।
ਕੀ ਸੀ ਮਾਮਲਾ : ਮਾਮਲੇ ਦੇ ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਬੇਗਮਪੁਰ ਜੰਡਿਆਲਾ ਦੀ ਇਕ 70 ਸਾਲਾ ਬਜ਼ੁਰਗ ਔਰਤ ਨੇ ਪੁਲਸ ਕੋਲ 31 ਅਗਸਤ 2013 ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਸੀ ਕਿ 23 ਅਗਸਤ ਨੂੰ ਉਸ ਦੇ ਪਿੰਡ ਨਿਵਾਸੀ ਸੂਰਜ ਸਹੋਤਾ ਨੇ ਘਰ ਦਾ ਗੇਟ ਖੜਕਾਇਆ। ਜਦੋਂ ਉਸ ਨੇ ਗੇਟ ਖੋਲ੍ਹਿਆ ਤਾਂ ਦੋਸ਼ੀ ਨੇ ਘਰ ਵਿਚ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਫ਼ਰਾਰ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ਼ ਧਾਰਾ 452, 376 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਦੋਸ਼ੀ ਨੂੰ ਅਦਾਲਤ ਵੱਲੋਂ ਭਗੌੜਾ ਐਲਾਨਣ ਦੇ ਸਮੇਂ ਤੋਂ ਉਹ ਫ਼ਰਾਰ ਚੱਲ ਰਿਹਾ ਸੀ।