ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ

Thursday, Feb 19, 2026 - 05:26 PM (IST)

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਿੱਖ ਕੌਮ ਦੇ ਮੌਜੂਦਾ ਹਾਲਾਤਾਂ ਅਤੇ ਪ੍ਰਬੰਧਕੀ ਮਸਲਿਆਂ ਨੂੰ ਲੈ ਕੇ ਕਈ ਵੱਡੇ ਅਤੇ ਸਖ਼ਤ ਫੈਸਲੇ ਲਏ ਗਏ ਹਨ।

ਇਹ ਵੀ ਪੜ੍ਹੋ-ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ 

ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਛੁੱਟੀ ਦੌਰਾਨ ਪ੍ਰੈਸ ਕਾਨਫਰੰਸ ਕਰਕੇ ਸੰਸਥਾ 'ਤੇ ਲਗਾਏ ਗਏ ਇਲਜ਼ਾਮਾਂ ਦਾ ਗੰਭੀਰ ਨੋਟਿਸ ਲਿਆ ਹੈ। ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਜਾਰੀ ਕਰਦਿਆਂ ਇਨ੍ਹਾਂ ਇਲਜ਼ਾਮਾਂ ਦੇ ਲਿਖਤੀ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਧਾਮੀ ਅਨੁਸਾਰ ਜੇਕਰ ਨਿਸ਼ਚਿਤ ਸਮੇਂ ਵਿੱਚ ਸਬੂਤ ਪੇਸ਼ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ 'ਚ ਇਹ ਵੀ ਚਰਚਾ ਹੋਈ ਕਿ ਗਿਆਨੀ ਰਘਬੀਰ ਸਿੰਘ ਨੇ ਪਿਛਲੇ ਸਮੇਂ ਦੌਰਾਨ ਆਪਣੀਆਂ ਅਹਿਮ ਧਾਰਮਿਕ ਡਿਊਟੀਆਂ ਤੋਂ ਵੀ ਅਸਮਰੱਥਾ ਦਿਖਾਈ ਸੀ।

ਇਹ ਵੀ ਪੜ੍ਹੋ-  ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ

ਗਿਆਨੀ ਹਰਪ੍ਰੀਤ ਸਿੰਘ ਨੂੰ ਚਿਤਾਵਨੀ

ਸਾਬਕਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਭੱਠਾ ਸਾਹਿਬ ਅਤੇ ਅੰਬ ਸਾਹਿਬ ਦੀਆਂ ਜਾਇਦਾਦਾਂ ਬਾਰੇ ਕੀਤੇ ਗਏ ਦਾਅਵਿਆਂ ਨੂੰ ਅੰਤ੍ਰਿੰਗ ਕਮੇਟੀ ਨੇ ਰੱਦ ਕਰ ਦਿੱਤਾ ਹੈ। ਧਾਮੀ ਨੇ ਸਪੱਸ਼ਟ ਕੀਤਾ ਕਿ ਇਹ ਸਾਰੀਆਂ ਕਾਰਵਾਈਆਂ ਕਾਨੂੰਨ ਅਤੇ ਐਕਟ ਅਨੁਸਾਰ ਹੋਈਆਂ ਹਨ। ਕਮੇਟੀ ਨੇ ਫੈਸਲਾ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੇ ਗਲਤ ਬਿਆਨਾਂ ਲਈ ਜਾਂ ਤਾਂ ਮੁਆਫੀ ਮੰਗਣ ਜਾਂ ਫਿਰ ਮੈਨੇਜਰਾਂ ਵੱਲੋਂ ਉਨ੍ਹਾਂ 'ਤੇ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE

ਬੰਦੀ ਸਿੰਘਾਂ ਦੀ ਰਿਹਾਈ 'ਤੇ ਦਿੱਲੀ ਅਤੇ ਕੇਂਦਰ ਸਰਕਾਰ ਦੀ ਨਿੰਦਾ 

ਐਡਵੋਕੇਟ ਧਾਮੀ ਨੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਮੁੜ ਰੱਦ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਦੇ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਸ ਦੇ ਨਾਲ ਹੀ ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀਆਂ ਲੰਮੀਆਂ ਸਜ਼ਾਵਾਂ ਦੇ ਬਾਵਜੂਦ ਰਿਹਾਈ ਨਾ ਹੋਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਗਈ।

ਇਹ ਵੀ ਪੜ੍ਹੋ- ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

 ਐਡਵੋਕੇਟ ਧਾਮੀ ਨੇ ਭਰੇ ਮਨ ਨਾਲ  ਮੰਗੀ ਮੁਆਫੀ 

ਪ੍ਰਬੰਧਕੀ ਸੁਧਾਰ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਦੇ ਮਾਮਲੇ ਵਿੱਚ ਹੋਏ ਘਪਲੇ ਬਾਰੇ ਬੋਲਦਿਆਂ ਐਡਵੋਕੇਟ ਧਾਮੀ ਨੇ ਭਰੇ ਮਨ ਨਾਲ ਸਿੱਖ ਕੌਮ ਤੋਂ ਮਾਫੀ ਮੰਗੀ ਅਤੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਹੁੰਦਿਆਂ ਇਹ ਹੋਣਾ ਮੰਦਭਾਗਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਫੈਸਲਾ ਲਿਆ ਗਿਆ ਕਿ ਭਵਿੱਖ ਵਿੱਚ ਕਿਸੇ ਵੀ ਦੋਸ਼ੀ ਅਧਿਕਾਰੀ ਦਾ ਜੁਰਮਾਨਾ ਮੁਆਫ ਨਹੀਂ ਕੀਤਾ ਜਾਵੇਗਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਅਤੇ ਸਿੱਖ ਸਰੋਤਾਂ ਦਾ ਇੱਕ ਅਧਿਕਾਰਤ ਡਾਟਾ ਬੈਂਕ ਤਿਆਰ ਕਰਨ ਦਾ ਫੈਸਲਾ ਲਿਆ ਹੈ। ਇਸ ਦਾ ਮਕਸਦ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕੰਪਨੀਆਂ ਨੂੰ ਦਰੁਸਤ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਗੁਰਬਾਣੀ ਦੇ ਗਲਤ ਪ੍ਰਚਾਰ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆ ਵਿਖੇ ਇੱਕ ਸਿੱਖ ਦੀ ਹੋਈ ਬੇਰਹਿਮੀ ਨਾਲ ਕੁੱਟਮਾਰ ਦੀ ਵੀ ਨਿੰਦਾ ਕੀਤੀ ਗਈ ਅਤੇ ਆਸਟ੍ਰੇਲੀਆ ਸਰਕਾਰ ਤੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News