ਗੁਰਦਾਸਪੁਰ ਜ਼ਿਲ੍ਹੇ ''ਚ ਕੋਰੋਨਾ ਦੇ 72 ਨਵੇਂ ਕੇਸਾਂ ਦੀ ਹੋਈ ਪੁਸ਼ਟੀ
Monday, Aug 17, 2020 - 01:21 AM (IST)
ਗੁਰਦਾਸਪੁਰ,(ਹਰਮਨ, ਜ. ਬ.)- ਜ਼ਿਲ੍ਹਾ ਗੁਰਦਾਸਪੁਰ ’ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ’ਚ ਵਾਧੇ ਦਾ ਸਿਲਸਿਲਾ ਲਗਾਤਾਰ ਵਧਦਾ ਰਿਹਾ ਹੈ, ਜਿਸ ਤਹਿਤ ਅੱਜ ਨਵੇਂ 72 ਕੇਸ ਸਾਹਮਣੇ ਆਉਣ ਨਾਲ ਕੁਲ ਮਰੀਜ਼ਾਂ ਦੀ ਗਿਣਤੀ 1176 ਤੱਕ ਪਹੁੰਚ ਗਈ ਹੈ ਜਦੋਂ ਕਿ ਬਟਾਲਾ ਵਾਸੀ ਇਕ ਔਰਤ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁਲ ਗਿਣਤੀ 29 ਹੋ ਗਈ ਹੈ।
ਇਸ ਸਬੰਧੀ ਸਿਵਲ ਸਰਜਨ ਡਾ. ਕਿਸ਼ਨ ਕੁਝ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ 49,462 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਸ ’ਚੋਂ 47,428 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਜਦੋਂ ਕਿ 1080 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 612 ਪੀੜਤਾਂ ਨੇ ਕੋਰੋਨਾ ਵਾਇਰਸ ਉੱਤੇ ਜਿੱਤ ਪ੍ਰਾਪਤ ਕੀਤੀ ਹੈ ਅਤੇ ਅੱਜ 193 ਮਰੀਜ਼ ਠੀਕ ਹੋ ਕੇ ਘਰਾਂ ਨੂੰ ਚਲੇ ਗਏ ਹਨ। ਉਨ੍ਹਾਂ ਦੱਸਿਆ ਕਿ 259 ਰੋਗੀਆਂ ’ਚ ਕੋਰੋਨਾ ਦੇ ਕਿਸੇ ਵੀ ਤਰ੍ਹਾਂ ਦੇ ਲੱਛਣ ਵਿਖਾਈ ਨਹੀਂ ਦਿੱਤੇ ਪਰ ਉਨ੍ਹਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਰੋਨਾ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਡਰਨਾ ਨਹੀਂ ਚਾਹੀਦਾ ਹੈ।