ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਨਾਲ ਵਾਪਰਿਆ ਭਾਣਾ

Tuesday, May 30, 2023 - 12:15 PM (IST)

ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਨਾਲ ਵਾਪਰਿਆ ਭਾਣਾ

ਤਰਨਤਾਰਨ (ਰਮਨ ਚਾਵਲਾ) : ਮਾਮੂਲੀ ਤਕਰਾਰ ਦੇ ਚੱਲਦਿਆਂ ਘਰ ਵਿਚ ਦਾਖ਼ਲ ਹੋ 72 ਸਾਲਾ ਬਜ਼ੁਰਗ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਸਹਿਮੇ ਹੋਏ ਬਜ਼ੁਰਗ ਦੀ ਦਿਲ ਦੀ ਧੜਕਣ ਵੱਧ ਗਈ ਤੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 4 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਕੁੱਲ 9 ਖ਼ਿਲਾਫ਼ ਮਾਮਲਾ ਦਰਜ ਕਰ 2 ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕੁੱਖ 'ਚ ਪਲ ਰਹੀ ਕੁੜੀ ਦਾ ਸੁਹਰਿਆਂ ਨੂੰ ਲੱਗਾ ਪਤਾ, ਇਨਸਾਨੀਅਤ ਭੁੱਲ ਟੱਪ ਦਿੱਤੀਆਂ ਹੱਦਾਂ

ਜਾਣਕਾਰੀ ਦਿੰਦਿਆਂ ਸਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਬਾਲੇਚੱਕ ਨੇ ਦੱਸਿਆ ਕਿ 27 ਮਈ ਦੀ ਰਾਤ 9.30 ਵਜੇ ਮਾਮੂਲੀ ਰੰਜਿਸ਼ ਦੇ ਚੱਲਦਿਆਂ ਉਸ ਦੇ ਘਰ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਸਵਰਨ ਸਿੰਘ, ਪ੍ਰਭਜੀਤ ਸਿੰਘ ਪੁੱਤਰ ਪੂਰਨ ਸਿੰਘ, ਜਸ਼ਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਅਤੇ ਸਵਰਨ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਬਾਲੇਚੱਕ ਆਪਣੇ 5 ਅਣਪਛਾਤੇ ਵਿਅਕਤੀਆਂ ਨੂੰ ਲੈ ਹਥਿਆਰਾਂ ਨਾਲ ਦਾਖ਼ਲ ਹੋ ਗਏ। ਸਵਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀਆਂ ਨੇ ਉਸ ਨੂੰ ਧਮਕੀ ਦਿੰਦਿਆਂ ਉਸਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਮਾਰਕੁੱਟ ਨੂੰ ਵੇਖਦਿਆਂ ਜਦੋਂ ਉਸ ਨੂੰ ਬਚਾਉਣ ਲਈ ਉਸਦਾ ਪਿਤਾ ਹਰੀ ਸਿੰਘ (72) ਅੱਗੇ ਆਇਆ ਤਾਂ ਹਮਲਾਵਰਾਂ ਵਲੋਂ ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਗਿਆ ਅਤੇ ਬਜ਼ੁਰਗ ਦੀ ਖਿੱਚ ਧੂਹ ਕਰਦੇ ਹੋਏ ਮਾਰਕੁੱਟ ਕੀਤੀ ਗਈ। 

ਇਹ ਵੀ ਪੜ੍ਹੋ- CM ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਬੇਅਦਬੀ ਨਾਲ ਜੁੜੇ ਅਹਿਮ ਬਿੱਲਾਂ 'ਤੇ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ

ਕੁਝ ਸਮੇਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮੌਕੇ ਬਜ਼ੁਰਗ ਹਰੀ ਸਿੰਘ ਦੀ ਦਿਲ ਦੀ ਧੜਕਨ ਤੇਜ਼ ਹੋਣ ਦੌਰਾਨ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਰੀ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਵਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਘਰ ਅੰਦਰ ਦਾਖ਼ਲ ਹੋ ਜਾਨੋ ਮਾਰਨ ਦੀ ਨੀਅਤ ਨਾਲ ਕੀਤੇ ਗਏ ਫਾਇਰ ਸਬੰਧੀ ਖੋਲ ਪੁਲਸ ਵੱਲੋਂ ਬਰਾਮਦ ਕਰ ਲਏ ਗਏ ਹਨ। ਸਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਪਾਸੋਂ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਲਈ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਮੁਕਤ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਜਸਪਾਲ ਸਿੰਘ ਅਤੇ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News