ਪੰਜਾਬ ਤੇ ਮਹਾਰਾਸ਼ਟਰ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਬਰਾਮਦ ਕੀਤੀ 73 ਕਿਲੋ ਹੈਰੋਇਨ

07/15/2022 12:39:44 PM

ਚੰਡੀਗੜ੍ਹ : ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੂਬਾ ਪੁਲਸ ਐਕਸ਼ਨ 'ਚ ਨਜ਼ਰ ਆ ਰਹੀ ਹੈ। ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਪੰਜਾਬ ਅਤੇ ਮਹਾਰਾਸ਼ਟਰ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਪੰਜਾਬ ਪੁਲਸ ਤੇ ਮਹਾਰਾਸ਼ਟਰ ਪੁਲਸ ਨੇ ਸਾਂਝੇ ਆਪਰੇਸ਼ਨ 'ਚ ਅੱਜ ਨਾਹਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ

ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਸਾਂਝੇ ਆਪਰੇਸ਼ਨਾਂ ਦੌਰਾਨ ਪਿਛਲੇ ਇਕ ਹਫ਼ਤੇ ’ਚ ਕੁੱਲ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਬਰਾਮਦ ਹੋਈ ਹੈਰੋਇਨ ਨਾਲ ਸਬੰਧਿਤ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

Harnek Seechewal

This news is Content Editor Harnek Seechewal