ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਜ਼ਿਲੇ ’ਚ ਬਣੇ 735 ਬੂਥ

Tuesday, Dec 10, 2024 - 06:22 PM (IST)

ਅੰਮ੍ਰਿਤਸਰ (ਨੀਰਜ)-ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸੂਬੇ ਦੀਆਂ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਅਤੇ 44 ਮਿਊਂਸੀਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਕੁਝ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ’ਚ ਨਗਰ ਨਿਗਮ ਦੇ 85 ਵਾਰਡਾਂ ਅਤੇ 30 ਨਗਰ ਕੌਂਸਲ ਅਤੇ ਨਗਰ ਪੰਚਾਇਤ ’ਚ ਚੋਣ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ 9 ਤੋਂ 12 ਦਸੰਬਰ (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ’ਚ ਭਰੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖ਼ਰੀ 14 ਦਸੰਬਰ (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਦੇ ਹਮਲਾ

ਉਨ੍ਹਾਂ ਦੱਸਿਆ ਕਿ ਵੋਟਾਂ 21 ਦਸੰਬਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਈ. ਵੀ. ਐੱਮਜ਼ ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਦੇ 85 ਵਾਰਡਾਂ ਲਈ ਕੁੱਲ 704 ਬੂਥ, ਨਗਰ ਪੰਚਾਇਤ ਰਾਜਾਸਾਂਸੀ ਦੇ 13 ਵਾਰਡਾਂ ਲਈ 14 ਬੂਥ, ਨਗਰ ਪੰਚਾਇਤ ਬਾਬਾ ਬਕਾਲਾ ਦੇ 13 ਵਾਰਡਾਂ ਲਈ 13 ਬੂਥ, ਨਗਰ ਪੰਚਾਇਤ ਅਜਨਾਲਾ ਦੇ 2 ਵਾਰਡ (5 ਅਤੇ 7) ਲਈ 2 ਬੂਥ, ਨਗਰ ਪੰਚਾਇਤ ਮਜੀਠਾ ਦੇ ਵਾਰਡ ਨੰਬਰ 4 ਲਈ ਇਕ ਬੂਥ ਅਤੇ ਨਗਰ ਪੰਚਾਇਤ ਰਈਆ ਦੇ ਵਾਰਡ ਨੰਬਰ-13 ਲਈ ਇਕ ਬੂਥ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਦੇ ਪਹਿਲੇ ਦਿਨ ਕੋਈ ਵੀ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ।

ਇਹ ਵੀ ਪੜ੍ਹੋ- ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ

ਡੀ. ਸੀ ਨੇ ਮੀਟਿੰਗ ਦੌਰਾਨ ਸਮੂਹ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧੀਨ ਪੈਂਦੇ ਵਾਰਡਾਂ ਨਾਲ ਸੰਬੰਧਤ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਤਾਂ ਜੋ ਵਧੇਰੇ ਲੋੜ ਪੈਣ ’ਤੇ ਪੁਲਸ ਦੀ ਨਫਰੀ ਵਧਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਫਾਰਮ, ਹਲਫ਼ੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਵੀ ਉਪਲਬਧ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ, ਪਰਮਜੀਤ ਕੌਰ, ਸਹਾਇਕ ਕਮਿਸ਼ਨਰ ਸੋਨਮ, ਐੱਸ. ਡੀ. ਐੱਮ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਜਨਰਲ ਗੁਰਸਿਮਰਨਜੀਤ ਕੌਰ, ਸਕੱਤਰ ਆਰ. ਟੀ. ਏ. ਖੁਸ਼ਦਿਲ ਸਿੰਘ, ਜ਼ਿਲਾ ਮਾਲ ਅਫਸਰ ਨਵਕੀਰਤ ਸਿੰਘ, ਜ਼ਿਲਾ ਪੰਚਾਇਤ ਅਤੇ ਵਿਕਾਸ ਅਫਸਰ ਸੰਦੀਪ ਮਲਹੋਤਰਾ, ਏ. ਡੀ. ਸੀ. ਪੀ ਹਰਕੋਮਲ ਕੌਰ, ਏ. ਸੀ. ਪੀ ਈਸਟ ਵਨੀਤ ਐਹਲਾਵਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਦੂਜੇ ਦਿਨ ਵੀ ਫਗਵਾੜਾ ਬੰਦ, ਮਾਹੌਲ ਤਣਾਅਪੂਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News