ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, ਇਕੱਠੇ 75 ਮਾਮਲੇ ਆਏ ਸਾਹਮਣੇ

07/11/2020 3:19:02 PM

ਜਲੰਧਰ (ਰੱਤਾ) : ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਮਾਰੂ ਹੁੰਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ 'ਚ 'ਕੋਰੋਨਾ' ਦਾ ਵੱਡਾ ਧਮਾਕਾ ਹੋਇਆ ਹੈ। ਜਲੰਧਰ 'ਚ ਇਕੱਠੇ 75 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਸਿਹਤ ਮਹਿਕਮੇ ਨੇ ਇਸ ਦੀ ਅਜੇ ਪੁਸ਼ਟੀ ਨਹੀਂ ਕੀਤੀ ਹੈ। ਹੁਣ ਜਲੰਧਰ ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1177 ਤੱਕ ਪਹੁੰਚ ਗਈ ਹੈ।

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 7503 ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1076, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1177, ਲੁਧਿਆਣਾ 'ਚ 1287, ਸੰਗਰੂਰ 'ਚ 622 ਕੇਸ, ਪਟਿਆਲਾ 'ਚ 508, ਮੋਹਾਲੀ (ਐੱਸ. ਏ. ਐੱਸ. ਨਗਰ) 361, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 244, ਤਰਨਤਾਰਨ 218, ਹੁਸ਼ਿਆਰਪੁਰ 'ਚ 197, ਨਵਾਂਸ਼ਹਿਰ 'ਚ 186, ਮੁਕਤਸਰ 144, ਫਤਿਹਗੜ੍ਹ ਸਾਹਿਬ 'ਚ 142, ਫਰੀਦਕੋਟ 149,  ਰੋਪੜ 'ਚ 124, ਮੋਗਾ 'ਚ 138, ਫਾਜ਼ਿਲਕਾ 103, ਫਿਰੋਜ਼ਪੁਰ 'ਚ 147, ਬਠਿੰਡਾ 128, ਕਪੂਰਥਲਾ 126, ਬਰਨਾਲਾ 'ਚ 72, ਮਾਨਸਾ 'ਚ 57 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 5184 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2055 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 191 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਜਲੰਧਰ 'ਚ 'ਕੋਰੋਨਾ' ਨੇ ਲਈ ਦੋ ਹੋਰ ਮਰੀਜ਼ਾਂ ਦੀ ਜਾਨ, ਮੌਤਾਂ ਦਾ ਅੰਕੜਾ 25 ਤੱਕ ਪੁੱਜਾ

ਜਲੰਧਰ 'ਚ 'ਕੋਰੋਨਾ' ਨੇ ਲਈ ਦੋ ਹੋਰ ਮਰੀਜ਼ਾਂ ਦੀ ਜਾਨ 
ਜ਼ਿਲ੍ਹੇ 'ਚ ਕੋਰੋਨਾ ਵਾਇਰਸ ਮਾਰੂ ਹੋ ਚੁੱਕਾ ਹੈ। ਕੋਰੋਨਾ ਦੇ ਕਾਰਨ ਜਲੰਧਰ ਜ਼ਿਲ੍ਹੇ 'ਚ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ 'ਚ ਦਾਖ਼ਲ ਕੋਰੋਨਾ ਪੀੜਤ ਰਾਏਪੁਰ ਰਸੂਲਪੁਰ ਦੇ ਰਹਿਣ ਵਾਲੇ 58 ਸਾਲਾ ਵਿਅਕਤੀ ਨੇ ਇਲਾਜ ਅਧੀਨ ਦਮ ਤੋੜ ਦਿੱਤਾ। ਇਸੇ ਤਰ੍ਹਾਂ ਦੂਜਾ ਕੋਰੋਨਾ ਪੀੜਤ ਸੰਜੇ ਨਗਰ ਦਾ ਰਹਿਣ ਵਾਲਾ ਸੀ, ਜਿਸ ਦਾ ਇਲਾਜ ਸਿਵਲ ਹਸਪਤਾਲ 'ਚ ਚੱਲ ਰਿਹਾ ਸੀ ਅਤੇ ਕੋਰੋਨਾ ਖ਼ਿਲਾਫ਼ ਜੰਗ ਲੜਦੇ ਮੌਤ ਦੇ ਮੂੰਹ 'ਚ ਚਲਾ ਗਿਆ। ਇਸ ਦੇ ਨਾਲ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਜ਼ਿਲ੍ਹੇ 'ਚ 25 ਤੱਕ ਪਹੁੰਚ ਚੁੱਕਾ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਆਰ. ਟੀ. ਏ. ਬਰਜਿੰਦਰ ਸਿੰਘ ਨੂੰ ਹੋਇਆ 'ਕੋਰੋਨਾ', ਪਈਆਂ ਭਾਜੜਾਂ

ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1, 25, 29, 983 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ 'ਚ 5,59,891 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 72,98,983 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 8,20,916 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 22,123 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 7400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 191 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5184 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।


Anuradha

Content Editor

Related News