''ਯੁੱਧ ਨਸ਼ਿਆਂ ਵਿਰੁੱਧ'' ਤਹਿਤ 75 ਨਸ਼ਾ ਸਮੱਗਲਰ ਗ੍ਰਿਫ਼ਤਾਰ
Thursday, Oct 16, 2025 - 11:06 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਸ ਨੇ 376 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 75 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 61 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ । ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 33,080 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 296 ਗ੍ਰਾਮ ਹੈਰੋਇਨ, 497 ਗ੍ਰਾਮ ਅਫ਼ੀਮ, 13 ਕਿਲੋ ਭੁੱਕੀ, 1164 ਨਸ਼ੇ ਦੀਆਂ ਗੋਲ਼ੀਆਂ/ਕੈਪਸੂਲ ਅਤੇ 3120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: 19 ਸਾਲਾ ਮੁੰਡੇ ਦੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਟੀਮਾਂ ਨੇ ਰਾਜ ਭਰ ’ਚ 376 ਛਾਪੇਮਾਰੀਆਂ ਕੀਤੀਆਂ। ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 378 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਮੁਹਿੰਮ ਤਹਿਤ ਬੁੱਧਵਾਰ ਨੂੰ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8