Punjab: ਪਤਨੀ ਦੀ ਮੌਤ ਮਗਰੋਂ ਪਤੀ ਨੇ ਲਾਇਆ ਮੌਤ ਨੂੰ ਗਲੇ! ਇਸ ਹਾਲ ''ਚ ਲਾਸ਼ ਨੂੰ ਵੇਖ ਪੁੱਤ ਦੇ ਉਡੇ ਹੋਸ਼
Friday, Nov 28, 2025 - 11:33 AM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਫ਼ੌਜੀ ਕਾਲੋਨੀ ਵਿਖੇ ਇਕ 75 ਸਾਲਾ ਬਜ਼ੁਰਗ ਵੱਲੋਂ ਸ਼ੱਕੀ ਹਾਲਾਤ 'ਚ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ । ਮੌਕੇ 'ਤੇ ਪੁੱਜੀ ਪੁਲਸ ਪਾਰਟੀ ਇਸ ਬਜ਼ੁਰਗ ਦੀ ਮੌਤ ਦੀ ਜਾਂਚ ਵੱਖ-ਵੱਖ ਐਂਗਲਾਂ ਤੋਂ ਕਰ ਰਹੀ ਹੈ। ਮੁੱਢਲੀ ਜਾਂਚ ਵਿਚ ਪੁਲਸ ਇਸ ਨੂੰ ਖ਼ੁਦਕੁਸ਼ੀ ਮੰਨ ਰਹੀ ਹੈ ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ ਤੇ ਠੇਕੇਦਾਰ ਗ੍ਰਿਫ਼ਤਾਰ, ਕਾਰਾ ਜਾਣ ਹੋਵੇਗੇ ਹੈਰਾਨ

ਇਸ ਸਬੰਧੀ ਮ੍ਰਿਤਕ ਬਜ਼ੁਰਗ ਦੇ ਸਪੁੱਤਰ ਮਨਜੀਤ ਸਿੰਘ ਫ਼ੌਜੀ ਕਾਲੋਨੀ ਨੇ ਦੱਸਿਆ ਕਿ ਉਹ ਆਪਣੇ ਬੱਚੇ ਸਕੂਲ ਛੱਡਣ ਲਈ ਗਿਆ ਹੋਇਆ ਸੀ ਅਤੇ ਘਰ ਆ ਕੇ ਵੇਖਿਆ ਕਿ ਮੇਰੇ ਪਿਤਾ ਦੀ ਸੜੀ ਹੋਈ ਲਾਸ਼ ਪਈ ਸੀ। ਉਸ ਨੇ ਦੱਸਿਆ ਕਿ ਤਕਰੀਬਨ 75 ਸਾਲ ਦੇ ਉਸ ਦੇ ਪਿਤਾ ਭਗਤ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸਨ ਅਤੇ ਪਹਿਲਾਂ ਵੀ ਇਕ ਵਾਰ ਰੇਲਵੇ ਲਾਈਨ 'ਤੇ ਜਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਚੁੱਕੇ ਸਨ ਅਤੇ ਮੈਂ ਪਤਾ ਲੱਗਣ 'ਤੇ ਰੇਲਵੇ ਲਾਈਨ ਤੋਂ ਵਾਪਸ ਲਿਆਂਦਾ ਸੀ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਮੇਰੀ ਮਾਂ ਦੀ ਮੌਤ ਹੋ ਗਈ ਸੀ ਅਤੇ ਜਿਸ ਤੋਂ ਬਾਅਦ ਮੇਰੇ ਪਿਤਾ ਜੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਸਨ।
ਇਹ ਵੀ ਪੜ੍ਹੋ: ਜਲੰਧਰ ਕਤਲਕਾਂਡ ਮਾਮਲੇ 'ਚ ਵੱਡਾ ਖ਼ੁਲਾਸਾ! ਕੁੜੀ ਦੇ ਚਾਚੇ ਨੇ ਮੁਲਜ਼ਮ ਬਾਰੇ ਖੋਲ੍ਹ 'ਤਾ ਵੱਡਾ ਰਾਜ਼
ਇਸ ਸਮੇਂ ਪਿਤਾ ਦੀ ਮੌਤ ਦੀ ਖ਼ਬਰ ਸੁਣ ਕੇ ਪੁੱਜੀ ਉਸ ਦੀ ਬੇਟੀ ਨੇ ਵੀ ਇਹੋ ਦੱਸਿਆ ਕਿ ਮੇਰੇ ਪਿਤਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸਨ ਅਤੇ ਮੇਰੇ ਕੋਲ ਕੁਝ ਦਿਨ ਪਹਿਲਾਂ ਹੀ 10 ਦਿਨ ਰਹਿ ਕੇ ਆਏ ਸਨ ਅਤੇ ਮੈਨੂੰ ਵਾਰ-ਵਾਰ ਕਹਿੰਦੇ ਸਨ ਕਿ ਮੈਂ ਹੁਣ ਨਹੀਂ ਰਹਿਣਾ ਮੈਂ ਆਖਰੀ ਵਾਰ ਤੇਰੇ ਕੋਲ ਆਇਆ ਹਾਂ।
ਇਸ ਮੌਕੇ 'ਤੇ ਜਾਂਚ ਕਰਨ ਲਈ ਪੁੱਜੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਧੀਰੇਂਦਰ ਵਰਮਾ ਆਈ. ਪੀ. ਐੱਸ. ਨੇ ਗੱਲਬਾਤ ਕਰਦੇ ਦੱਸਿਆ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਂਢ-ਗੁਆਂਢ ਤੋਂ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਜਾਂਚ ਕੀਤੀ ਜਾਵੇਗੀ ਅਤੇ ਪੁਲਸ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪੁੱਜ ਕੇ ਜਾਂਚ ਕਰ ਰਹੀਆਂ ਹਨ ।
ਇਹ ਵੀ ਪੜ੍ਹੋ: ਫਗਵਾੜਾ 'ਚ 'ਆਪ' ਆਗੂ ਦੇ ਘਰ 'ਤੇ ਚਲਾਈਆਂ ਗੋਲ਼ੀਆਂ ਦੇ ਮਾਮਲੇ 'ਚ ਨਵਾਂ ਮੋੜ ! ਹੋਏ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
