''ਯੁੱਧ ਨਸ਼ਿਆਂ ਵਿਰੁੱਧ'' ਤਹਿਤ 76 ਨਸ਼ਾ ਸਮੱਗਲਰ ਗ੍ਰਿਫ਼ਤਾਰ
Tuesday, Aug 26, 2025 - 11:24 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 177ਵੇਂ ਦਿਨ ਪੰਜਾਬ ਪੁਲਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 76 ਨਸ਼ਾ ਸਮੱਗਲਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 27,163 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਵਧਿਆ ਹੋਰ ਖ਼ਤਰਾ ! ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ
ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 525 ਗ੍ਰਾਮ ਹੈਰੋਇਨ, 2258 ਨਸ਼ੇ ਦੀਆਂ ਗੋਲ਼ੀਆਂ/ਕੈਪਸੂਲ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਸੂਬਾ ਭਰ ’ਚ ਛਾਪੇਮਾਰੀ ਕੀਤੀ ਹੈ। ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 370 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ। ਸੋਮਵਾਰ ਨੂੰ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ! 29 ਅਗਸਤ ਤੱਕ ਲੋਕ ਰਹਿਣ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e