77 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਗ੍ਰਿਫਤਾਰ

02/11/2018 5:54:31 AM

ਮੱਲ੍ਹੀਆਂ ਕਲਾਂ, (ਟੁੱਟ)- ਐੱਸ. ਐੱਸ. ਪੀ. ਜ਼ਿਲਾ ਦਿਹਾਤੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਡੀ. ਐੱਸ. ਪੀ. ਨਕੋਦਰ ਸ਼੍ਰੀ ਮੁਕੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਨਸ਼ਾ ਸਮੱਗਲਰਾਂ ਖਿਲਾਫ ਛੇੜੀ ਮੁਹਿੰਮ ਤਹਿਤ ਤੇ ਐੱਸ. ਐੱਚ. ਓ. ਸ਼੍ਰੀ ਨਰੇਸ਼ ਕੁਮਾਰ ਜੋਸ਼ੀ ਦੀ ਅਗਵਾਈ ਵਿਚ ਪਿੰਡ ਉੱਗੀ ਪੁਲਸ ਚੌਕੀ ਇੰਚਾਰਜ ਐੱਸ. ਆਈ. ਗਗਨਦੀਪ ਸਿੰਘ ਸੇਖੋਂ ਦੀ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕਰਨ ਦਾ ਸਮਾਚਾਰ ਮਿਲਿਆ ਹੈ। 
ਐੱਸ. ਆਈ. ਗਗਨਦੀਪ ਸਿੰਘ ਸੇਖੋਂ ਨੇ 'ਜਗ ਬਾਣੀ' ਨੂੰ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਉੱਗੀ ਨੂੰ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਰਸੂਲਪੁਰ ਕਲਾਂ ਨੇੜੇ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਤਲਾਸ਼ੀ ਦੌਰਾਨ ਉਸ ਪਾਸੋਂ 77 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।