ਸਮੱਗਲਰ ਗੱਡੀ ਛੱਡ ਕੇ ਫਰਾਰ, ਸ਼ਰਾਬ ਦੀਆਂ 78 ਬੋਤਲਾਂ ਬਰਾਮਦ
Tuesday, Oct 03, 2017 - 06:48 AM (IST)

ਬਨੂੜ,(ਗੁਰਪਾਲ)- ਬਨੂੜ ਨੇੜਲੇ ਪਿੰਡਾਂ ਦੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਲਾਕੇ ਵਿਚ ਪਰਾਲੀ ਨੂੰ ਅੱਗ ਲਾਉਣ ਕਾਰਨ ਸਰਕਾਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਰੋਜ਼ਾਨਾ ਅਖਬਾਰੀ ਦਾਅਵੇ ਠੁੱਸ ਹੁੰਦੇ ਨਜ਼ਰ ਆਏ। ਕਿਸਾਨਾਂ ਨੇ ਇਨ੍ਹਾਂ ਦਾਅਵਿਆਂ ਬਾਰੇ ਅਣਜਾਣਤਾ ਜ਼ਾਹਰ ਕੀਤੀ। ਬਨੂੜ ਖੇਤਰ ਵਿਚ ਅੱਜ 3-4 ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਹੈ। ਜਦੋਂ ਪੱਤਰਕਾਰਾਂ ਦੀ ਟੀਮ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਸਰਕਾਰੀ ਹੁਕਮਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਇਨ੍ਹਾਂ ਹੁਕਮਾਂ ਬਾਰੇ ਅਣਜਾਣਤਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਹਰ ਸਾਲ ਪਰਾਲੀ ਨੂੰ ਅੱਗ ਲਾਉਂਦੇ ਹਨ। ਐਤਕੀਂ ਵੀ ਪਰਾਲੀ ਨੂੰ ਅੱਗ ਲਾ ਕੇ ਆਲੂਆਂ ਤੇ ਹੋਰ ਸਬਜ਼ੀ ਦੀ ਬਿਜਾਈ ਕਰਨਗੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜੇ ਬਿਨਾਂ ਆਲੂਆਂ ਦੀ ਬਿਜਾਈ ਸੰਭਵ ਨਹੀਂ ਹੈ, ਜਿਸ ਕਾਰਨ ਕਿਸਾਨਾਂ ਕੋਲ ਅੱਗ ਲਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ।
ਪ੍ਰਸ਼ਾਸਨਿਕ ਅਧਿਕਾਰੀ ਅਖਬਾਰੀ ਬਿਆਨਬਾਜ਼ੀ ਤੱਕ ਸੀਮਤ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਸਿਰਫ ਅਖਬਾਰੀ ਬਿਆਨਬਾਜ਼ੀ ਤੱਕ ਹੀ ਸੀਮਤ ਹਨ। ਉਹ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੁਹਿਰਦ ਨਹੀਂ ਦਿਖਾਈ ਦੇ ਰਹੇ। ਕਿਸਾਨ ਆਗੂ ਗੁਰਦਰਸ਼ਨ ਖਾਸਪੁਰ, ਸਤਪਾਲ ਰਾਜੋਮਾਜਰਾ, ਕਾਮਰੇਡ ਪ੍ਰੇਮ ਸਿੰਘ ਘੜਾਮਾ, ਡਾ. ਭੁਪਿੰਦਰ ਸਿੰਘ ਮਨੌਲੀਸੂਰਤ ਤੇ ਸਰਪੰਚ ਜਸਪਾਲ ਸਿੰਘ ਨੰਦਗੜ੍ਹ ਤੋਂ ਇਲਾਵਾ ਹੋਰ ਬਹੁਤ ਸਾਰੇ ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਅੱਗ ਲਾਉਣ ਤੋਂ ਰੋਕਣਾ ਚਾਹੁੰਦੀ ਹੈ ਤਾਂ ਉਹ ਕਿਸਾਨਾਂ ਨੂੰ ਸਬਸਿਡੀ ਤੇ ਪਰਾਲੀ ਨੂੰ ਖਪਾਉਣ ਦੇ ਸੰਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਯੋਗ ਮੁਆਵਜ਼ਾ ਦੇਵੇ