ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 78 ਨਵੇਂ ਕੇਸਾਂ ਦੀ ਪੁਸ਼ਟੀ

11/24/2020 10:42:34 PM

ਪਟਿਆਲਾ, (ਪਰਮੀਤ)- ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਦੇਖਣ ’ਚ ਆ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਫਿਰ ਕੋਵਿਡ ਪਾਜ਼ੇਟਿਵ ਕੇਸਾਂ ’ਚ ਵਾਧਾ ਹੋ ਰਿਹਾ ਹੈ, ਜਿਸ ਦਾ ਮੁੱਖ ਕਾਰਣ ਲੋਕਾਂ ਵਲੋਂ ਕੋਵਿਡ ਸਾਵਧਾਨੀਆਂ ਪ੍ਰਤੀ ਅਵੇਸਲਾ ਹੋਣਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਮਾਸਕ ਪਾਉਣਾ ਬਿਲਕੁਲ ਹੀ ਬੰਦ ਕਰ ਦਿੱਤਾ ਗਿਆ ਹੈ। ਸਮਾਜਿਕ ਦੂਰੀ ਬਣਾਈ ਰੱਖਣ ਦੀ ਅਣਦੇਖੀ ਕੀਤੀ ਜਾ ਰਹੀ ਹੈ, ਜੋ ਸਾਡੇ ਲਈ ਹਾਨੀਕਾਰਕ ਸਾਬਤ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਮੁਡ਼ ਅਪੀਲ ਕੀਤੀ ਕਿ ਕੋਵਿਡ ਨੂੰ ਹਲਕੇ ’ਚ ਨਾ ਲੈਂਦੇ ਹੋਏ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਾਬਣ ਅਤੇ ਪਾਣੀ ਨਾਲ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਵਰਤਣੀਆਂ ਯਕੀਨੀ ਬਣਾਉਣ।

ਅੱਜ ਜ਼ਿਲੇ ’ਚ 78 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ ’ਚ ਪ੍ਰਾਪਤ 1650 ਦੇ ਕਰੀਬ ਰਿਪੋਰਟਾਂ ’ਚੋਂ 78 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 14169 ਹੋ ਗਈ ਹੈ। ਅੱਜ 48 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13249 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 502 ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 2380 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

ਸਿਵਲ ਸਰਜਨ ਨੇ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਤੋਂ 56, ਨਾਭਾ ਤੋਂ 3, ਰਾਜਪੁਰਾ ਤੋਂ 4, ਬਲਾਕ ਦੁੱਧਨਸਾਧਾਂ ਤੋਂ 1, ਬਲਾਕ ਕੌਲੀ ਤੋਂ 4, ਬਲਾਕ ਕਾਲੋਮਾਜਰਾ ਤੋਂ 1, ਬਲਾਕ ਭਾਦਸੋਂ ਤੋਂ 6 ਅਤੇ ਬਲਾਕ ਹਰਪਾਲਪੁਰ ਤੋਂ 3 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ’ਚੋਂ 8 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 70 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਿਲ ਹਨ।

ਕੁੱਲ ਪਾਜ਼ੇਟਿਵ 14169

ਮੌਤਾਂ 418

ਤੰਦਰੁਸਤ ਹੋਏ 13249

ਐਕਟਿਵ 418


Bharat Thapa

Content Editor

Related News