ਫਰੀਦਕੋਟ ਜ਼ਿਲ੍ਹੇ ''ਚ ਕੋਰੋਨਾ ਦੇ 78 ਨਵੇਂ ਕੇਸਾਂ ਦੀ ਹੋਈ ਪੁਸ਼ਟੀ

08/28/2020 2:58:04 AM

ਫਰੀਦਕੋਟ, (ਬਾਂਸਲ, ਜਸਬੀਰ ਕੌਰ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿਚ ਕੋਵਿਡ-19 ਦੇ ਅੱਜ ਤੱਕ 22073 ਸੈਂਪਲ ਲੈਬ ਵਿਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿਚੋਂ 767 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ਵਿਚ 19942 ਰਿਪੋਰਟਾਂ ਨੈਗੇਟਿਵ ਆਈਆਂ ਹਨ। ਅੱਜ 78 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੋਰੋਨਾ ਪਾਜ਼ੇਟਿਵ ਵਜੋਂ ਪੁਸ਼ਟੀ ਹੋਈ ਹੈ, ਹੁਣ ਫਰੀਦਕੋਟ ਜ਼ਿਲੇ ਦੇ 448 ਐਕਟਿਵ ਕੇਸ ਹੋ ਗਏ ਹਨ। ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਸ਼ੱਕ ਦੂਰ ਕਰਨ ਲਈ ਜਲਦ ਤੋਂ ਜਲਦ ਨੇੜੇ ਦੇ ਫਲੂ ਕਾਰਨਰ ’ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਵੀ ਦਿੱਤੀ। ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ. ਈ. ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਅੱਜ ਤੱਕ ਜ਼ਿਲੇ ਵਿਚ 985 ਕੋਰੋਨਾ ਮਰੀਜ਼ ਹੋ ਚੁੱਕੇ ਹਨ ‘ਮਿਸ਼ਨ ਫਤਿਹ’ ਤਹਿਤ 527 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਅੱਜ ‘ਮਿਸ਼ਨ ਫਤਿਹ’ ਤਹਿਤ 20 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ’ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ , ਜ਼ਿਲੇ ਵਿਚ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਐਪੀਡਿਮੋਲੋਜਿਸਟ ਡਾ. ਅਨੀਤਾ ਚੌਹਾਨ ਨੇ ਜਾਣਕਾਰੀ ਦਿੱਤੀ ਕੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 350 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿਚ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਜੈਤੋ, ਬਾਜਾਖਾਨਾ, ਕੋਟਕਪੂਰਾ, ਸਾਦਿਕ ਅਤੇ ਫਰੀਦਕੋਟ ਵਿਖੇ ਕੋਰੋਨਾ ਸੈਂਪਲ ਇਕੱਤਰ ਕਰਨ ਲਈ ਫਲੂ ਕਾਰਨਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਜ਼ੇਟਿਵ ਆਏ ਵਿਅਕਤੀਆਂ ਦੇ ਸੰਪਰਕ ਵਿਚ ਆਏ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮਹਾਮਾਰੀ ਨੂੰ ਕਾਬੂ ਕਰਨ ਲਈ ਸਹਿਯੋਗ ਦੀ ਅਪੀਲ ਵੀ ਕੀਤੀ।

Bharat Thapa

This news is Content Editor Bharat Thapa