7ਵੇਂ ਮਹੀਨੇ ਜਨਾਨੀ ਨੇ 4 ਬੱਚਿਆਂ ਨੂੰ ਦਿੱਤਾ ਜਨਮ, ਸਿਹਤਮੰਦ ਹੋ ਕੇ ਇਕ ਮਹੀਨੇ ਬਾਅਦ ਪੁੱਜੇ ਘਰ
Friday, Sep 17, 2021 - 02:05 PM (IST)
ਗੁਰਦਾਸਪੁਰ (ਹਰਮਨ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਪਿੰਡ ਥਰੀਏਵਾਲ ਉਸ ਸਮੇਂ ਖੁਸ਼ੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਮਹਿਲਾ ਨੇ ਇਕੋ ਸਮੇਂ 4 ਬੱਚਿਆਂ ਨੂੰ ਜਨਮ ਦਿੱਤਾ। ਉਕਤ ਮਾਂ ਅਤੇ ਬੱਚੇ ਡਾਕਟਰਾਂ ਵੱਲੋਂ ਕੀਤੀ ਕਰੀਬ ਇਕ ਮਹੀਨੇ ਦੀ ਲੰਮੀ ਜੱਦੋ ਜਹਿਦ ਦੇ ਬਾਅਦ ਹੁਣ ਠੀਕ ਹੋਏ ਹਨ। ਬੱਚਿਆਂ ਨੂੰ ਜਨਮ ਦੇਣ ਵਾਲੀ ਮਾਂ ਦਾ ਨਾਂ ਪ੍ਰਭਜੋਤ ਕੌਰ ਹੈ, ਜਿਸ ਦੀ ਸਿਹਤ ਹੁਣ ਠੀਕ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ
ਗੁਰਦਾਸਪੁਰ ਵਿਖੇ ਬੱਚਿਆਂ ਦਾ ਇਲਾਜ ਕਰ ਰਹੇ ਡਾ. ਗੁਰਖੇਲ ਸਿੰਘ ਕਲਸੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਮਹੀਨੇ 15 ਅਗਸਤ ਨੂੰ ਪਿੰਡ ਥਰੀਏਵਾਲ ਦੀ ਪ੍ਰਭਜੋਤ ਕੌਰ ਨੇ 4 ਬੱਚਿਆਂ ਨੂੰ ਜਨਮ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਕਤ ਬੱਚਿਆਂ ਦਾ ਜਨਮ 9 ਮਹੀਨਿਆਂ ਦੇ ਗਰਭ ਦੀ ਬਜਾਏ 7 ਮਹੀਨੇ ਬਾਅਦ ਹੀ ਹੋ ਗਿਆ ਸੀ, ਜਿਸ ਕਾਰਨ ਬੱਚਿਆਂ ਦਾ ਭਾਰ 700 ਗਰਾਮ ਤੋਂ 1100 ਗਰਾਮ ਤੱਕ ਸੀ। 7ਵੇਂ ਮਹੀਨੇ ਜਨਮ ਹੋਣ ਕਾਰਨ ਬੱਚਿਆਂ ਦੀ ਸਿਹਤ ਕਾਫ਼ੀ ਕਮਜ਼ੋਰ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਇਸ ਦੌਰਾਨ ਬੱਚਿਆਂ ਨੂੰ ਕਾਫੀ ਸਮਾਂ ਸਾਹ ਵਾਲੀ ਮਸ਼ੀਨ ’ਚ ਵੀ ਰੱਖਣਾ ਪਿਆ ਅਤੇ ਉਨ੍ਹਾਂ ਨੂੰ ਖੂਨ ਵੀ ਚੜਾਉਣਾ ਪਿਆ। ਡਾਕਟਰ ਨੇ ਕਿਹਾ ਕਿ ਹਸਪਤਾਲ ਵਿੱਚ ਬੱਚਿਆਂ ਦੀ ਸਿਹਤਯਾਬੀ ਲਈ ਕਰੀਬ ਇਕ ਮਹੀਨੇ ਦੇ ਇਲਾਜ ਉਪਰੰਤ ਹੁਣ ਇਹ ਚਾਰੇ ਬੱਚੇ ਠੀਕ ਹੋਏ ਹਨ। ਬੱਚਿਆਂ ਦੇ ਸਰੀਰ ਦੇ ਸਾਰੇ ਅੰਗ ਅਤੇ ਭਾਰ ਆਦਿ ਹੁਣ ਠੀਕ ਤਰਾਂ ਨਾਲ ਵਿਕਸਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਬੱਚਿਆਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ