ਜੂਆ ਖੇਡਦੇ 8 ਗ੍ਰਿਫਤਾਰ
Sunday, Jan 21, 2018 - 03:13 AM (IST)

ਅੰਮ੍ਰਿਤਸਰ, (ਸੰਜੀਵ)- ਸੀ. ਆਈ. ਏ. ਸਟਾਫ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਜੂਆ ਖੇਡ ਰਹੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਦੇ ਕਬਜ਼ੇ 'ਚੋਂ 50200 ਰੁਪਏ ਦੀ ਨਕਦੀ ਤੇ 52 ਪੱਤੇ ਤਾਸ਼ ਬਰਾਮਦ ਹੋਈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ 'ਚ ਕੁਲਵਿੰਦਰ ਸਿੰਘ, ਕਮਲਜੀਤ ਸਿੰਘ, ਮੋਹਨ ਸਿੰਘ ਰਾਜਪੂਤ, ਗੌਰਵ ਛਾਬੜਾ, ਵਰੁਣ ਅਰੋੜਾ, ਜਤਿੰਦਰ ਸਿੰਘ, ਵਿਸ਼ਣੂ ਤੇ ਪ੍ਰਦੀਪ ਕੁਮਾਰ ਸ਼ਾਮਲ ਹਨ, ਜਿਨ੍ਹਾਂ ਵਿਰੁੱਧ ਪੁਲਸ ਨੇ ਗੈਂਬਲਿੰਗ ਐਕਟ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।