ਜੈਤੋ ਵਿਖੇ ਵਾਪਰਿਆ ਭਿਆਨਕ ਸਡ਼ਕ ਹਾਦਸਾ, 8 ਜ਼ਖਮੀ

Friday, Jan 03, 2020 - 10:39 PM (IST)

ਜੈਤੋ ਵਿਖੇ ਵਾਪਰਿਆ ਭਿਆਨਕ ਸਡ਼ਕ ਹਾਦਸਾ, 8 ਜ਼ਖਮੀ

ਜੈਤੋ (ਵੀਰਪਾਲ/ਗੁਰਮੀਤਪਾਲ) ਨੇੜਲੇ ਪਿੰਡ ਚੰਦਭਾਨ ਵਿਖੇ ਕਾਰ ਅਤੇ ਜੀਪ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਪਿੰਡ ਚੰਦਭਾਨ ਦੇ ਸਮਾਜ ਸੇਵੀ ਜਗਜੀਤ ਸਿੰਘ ਆਪਣੀ ਟੀਮ ਦੇ ਮੈਂਬਰਾਂ ਨਾਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਐਕਸੀਡੈਂਟ ਪੀਡ਼ਤਾਂ ਨੂੰ ਬਾਹਰ ਕੱਢਿਆ ਗਿਆ। ਹਾਦਸੇ ਵਿਚ ਜ਼ਖਮੀ ਹੋਏ 8 ਲੋਕਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਗੋਨੇਆਣੇ ਵਿਖੇ ਦਾਖਲ ਕਰਵਾਇਆ ਗਿਆ, ਜਿਨ੍ਹਾਂ ਵਿਚੋਂ 4 ਗੰਭੀਰ ਦੱਸੇ ਜਾ ਰਹੇ ਹਨ। ਹਾਦਸੇ ਦੇ ਪੀੜਤ ਨੇੜਲੇ ਪਿੰਡ ਰੋੜੀਕਪੂਰਾ ਅਤੇ ਨਿਆਮੀਵਾਲਾ ਦੇ ਹਨ। ਹਾਦਸੇ ਵਿਚ ਇਕ 7 ਸਾਲ ਦੀ ਬੱਚੀ ਵੀ ਸ਼ਾਮਲ ਹੈ। ਕਾਰੀ ਸਵਾਰ ਔਰਤਾਂ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।


author

Sunny Mehra

Content Editor

Related News