ਲੁਧਿਆਣਾ ਤੋਂ ਵੱਡੀ ਖ਼ਬਰ : 40 ਕਰੋੜ ਦੀ ਹੈਰੋਇਨ ਸਣੇ 2 ਨੌਜਵਾਨ ਗ੍ਰਿਫ਼ਤਾਰ

Saturday, Dec 24, 2022 - 01:29 PM (IST)

ਲੁਧਿਆਣਾ ਤੋਂ ਵੱਡੀ ਖ਼ਬਰ : 40 ਕਰੋੜ ਦੀ ਹੈਰੋਇਨ ਸਣੇ 2 ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ (ਅਨਿਲ) : ਇੱਥੇ ਐੱਸ. ਟੀ. ਐੱਫ. ਦੀ ਪੁਲਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ 'ਚ ਕੀਮਤ 40 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਠਾਰਨ ਵਾਲੀ 'ਠੰਡ' ਨੂੰ ਲੈ ਕੇ ਅਲਰਟ ਜਾਰੀ, ਅਜੇ ਹੋਰ ਛਿੜੇਗੀ ਕੰਬਣੀ, ਜਾਣੋ ਅਗਲੇ 2 ਦਿਨਾਂ ਦਾ ਹਾਲ

ਜਿਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਅਨਮੋਲ ਸਿੰਘ ਅਤੇ ਹੀਰਾ ਸਿੰਘ ਉਰਫ਼ ਰਾਜਵੀਰ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ। ਇਹ ਦੋਵੇਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣਗੇ CM ਮਾਨ, ਕਰ ਦਿੱਤਾ ਅਹਿਮ ਐਲਾਨ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਨੇ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ। ਪੁਲਸ ਵੱਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News