ਫੌਜ ''ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 8 ਲੱਖ ਰੁਪਏ ਦੀ ਠੱਗੀ

07/21/2017 4:11:01 PM


ਬਟਾਲਾ(ਬੇਰੀ)- ਫੌਜ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਠੱਗਣ ਵਾਲੇ 3 ਲੋਕਾਂ ਦੇ ਵਿਰੁੱਧ ਥਾਣਾ ਸਿਟੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ।
ਸੂਤਰਾਂ ਅਨੁਸਾਰ ਏ. ਐੱਸ. ਆਈ ਬਲਦੇਵ ਰਾਜ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ 'ਚ ਮੁਨਸ਼ੀ ਰਾਮ ਪੁੱਤਰ ਬਾਊ ਰਾਮ ਵਾਸੀ ਮੁਹੱਲਾ ਡੋਲਾ ਨੰਗਲ ਬਟਾਲਾ ਨੇ ਲਿਖਾਇਆ ਹੈ ਕਿ ਸੁਰਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਪ੍ਰਭਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਪੁਤਰਾਨ ਸੁਰਜੀਤ ਸਿੰਘ ਵਾਸੀ ਬਾਬਾ ਬਕਾਲਾ ਅੰਮ੍ਰਿਤਸਰ ਨੇ ਮੈਨੂੰ ਫੌਜ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮੇਰੇ ਕੋਲੋਂ 8 ਲੱਖ ਰੁਪਏ ਦੀ ਠੱਗੀ ਮਾਰੀ ਹੈ। ਏ. ਐੱਸ. ਆਈ ਨੇ ਦੱਸਿਆ ਕਿ ਉਕਤ ਮਾਮਲੇ ਦੀ ਡੀ. ਐੱਸ. ਪੀ ਇਨਵੈਸਟੀਗੇਸ਼ਨ ਵਲੋਂ ਜਾਂਚ ਪੜਤਾਲ ਕਰਨ ਦੇ ਬਾਅਦ ਐੱਸ. ਐੱਸ. ਪੀ ਦੇ ਆਦੇਸ਼ਾਂ 'ਤੇ ਉਕਤ ਤਿੰਨਾਂ ਪਿਓ-ਪੁੱਤਰ ਦੇ ਵਿਰੁੱਧ ਧੋਖਾਧੜੀ ਕਰਨ ਦੇ ਦੋਸ਼ 'ਚ ਮੁਨਸ਼ੀ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ।


Related News