ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
Saturday, Jun 20, 2026 - 03:30 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਂਦਰੀ ਜੇਲ੍ਹ 'ਚ ਬੀਤੇ ਦਿਨ ਵੀ ਹਵਾਲਾਤੀਆਂ ਦੀ ਤਲਾਸ਼ੀ ਦੌਰਾਲ 8 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪੱਤਰ ਨੰਬਰਾਂ ਰਾਹੀਂ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਹਵਾਲਾਤੀ ਸੁਨੀਲ ਪੁੱਤਰ ਟਹਿਲ ਸਿੰਘ ਵਾਸੀ ਮਾਨਾ ਸਿੰਘ ਵਾਲਾ, ਹਾਲ ਦਿੱਲੀ ਗੇਟ ਚੂਹੀ ਚੌਂਕ ਕੋਲੋਂ ਇਕ ਮੋਬਾਇਲ ਫੋਨ, ਹਵਾਲਾਤੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਨਾਨਕ ਰਾਮ ਵਾਸੀ ਲੱਧੂ ਵਾਲਾ ਹਿਠਾੜ ਕੋਲੋਂ ਇਕ ਮੋਬਾਇਲ ਫੋਨ, ਹਵਾਲਾਤੀ ਲਖਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਸੁਰਜੀਤ ਸਿੰਘ ਵਾਸੀ ਪੀਰ ਮੁਹੰਮਦ ਥਾਣਾ ਮਖੂ, ਜ਼ਿਲ੍ਹਾ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ, ਹਵਾਲਾਤੀ ਜਸਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਪਾਣੀ ਵਾਲਾ ਫੱਟਾ ਥਾਣਾ ਕਸ਼ਰ ਵਾਲਾ, ਜ਼ਿਲ੍ਹਾ ਮੁਕਤਸਰ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ।
ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਹਵਾਲਾਤੀ ਜੱਜ ਪੁੱਤਰ ਭਗਵਾਨ ਸਿੰਘ ਵਾਸੀ ਮਾਛੀਵਾੜਾ ਕੋਲੋਂ ਇਕ ਮੋਬਾਇਲ ਫੋਨ, ਹਵਾਲਾਤੀ ਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੱਖੜਾ ਕੋਲੋਂ ਇਕ ਮੋਬਾਇਲ ਫੋਨ, ਹਵਾਲਾਤੀ ਸੁਖਦੇਵ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਹਸਤੇ ਕੇ ਕੋਲੋਂ ਇਕ ਮੋਬਾਇਲ ਫੋਨ ਅਤੇ ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਦੁੱਲੇ ਕੇ ਨੱਥੂ ਵਾਲਾ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
