ਜੇਲ੍ਹ ਹਵਾਲਾਤੀਆਂ ਤੋਂ ਬਰਾਮਦ ਹੋਏ 8 ਮੋਬਾਇਲ

Friday, Feb 09, 2024 - 12:05 PM (IST)

ਜੇਲ੍ਹ ਹਵਾਲਾਤੀਆਂ ਤੋਂ ਬਰਾਮਦ ਹੋਏ 8 ਮੋਬਾਇਲ

ਲੁਧਿਆਣਾ (ਸਿਆਲ) : ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ ਮੋਬਾਈਲ ਬਰਾਮਦਗੀ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਲੜੀ ਤਹਿਤ ਵੱਖ-ਵੱਖ ਮਾਮਲਿਆਂ ’ਚ ਹਵਾਲਾਤੀਆਂ ਤੋਂ 8 ਮੋਬਾਇਲ ਬਰਾਮਦ ਹੋਣ ’ਤੇ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਹਵਾਲਾਤੀਆਂ ਦੀ ਪਛਾਣ ਰਵਲਜੀਤ ਸਿੰਘ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਰਾਹੁਲ ਮੁਕੇਸ਼ ਕੁਮਾਰ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਪਰਮਿੰਦਰ ਸਿੰਘ ਵਜੋਂ ਹੋਈ ਹੈ।
 


author

Babita

Content Editor

Related News