ਮੁਕਤਸਰ ਬੱਸ ਹਾਦਸੇ ’ਚ ਹੁਣ ਤਕ 8 ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਸੂਚੀ ਜਾਰੀ, ਦੇਖੋ ਦਰਦਨਾਕ ਤਸਵੀਰਾਂ

Tuesday, Sep 19, 2023 - 06:14 PM (IST)

ਮੁਕਤਸਰ ਬੱਸ ਹਾਦਸੇ ’ਚ ਹੁਣ ਤਕ 8 ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਸੂਚੀ ਜਾਰੀ, ਦੇਖੋ ਦਰਦਨਾਕ ਤਸਵੀਰਾਂ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਮੰਗਲਵਾਰ ਦੁਪਹਿਰ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮਾਰਗ ’ਤੇ ਇਕ ਨਿੱਜੀ ਕੰਪਨੀ ਦੀ ਬੱਸ ਦੇ ਨਹਿਰ ਵਿਚ ਡਿੱਗ ਜਾਣ ਕਾਰਣ ਵੱਡਾ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰ਼ਸ਼ਾਸਨ ਵੱਲੋਂ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਅਤੇ ਐੱਨ. ਡੀ. ਆਰ. ਐੱਫ ਦੀਆਂ ਟੀਮਾਂ ਦੀ ਮਦਦ ਨਾਲ ਨਹਿਰ ਵਿਚ ਰੁੜ੍ਹੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ. ਏ. ਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੁਣ ਤੱਕ 8 ਮੌਤਾਂ ਦੀ ਦੁੱਖਦਾਈ ਖ਼ਬਰ ਹੈ ਜਦ ਕਿ 11 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਵਿਚੋਂ 2 ਨੂੰ ਆਰੰਭਕ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਜਦ ਕਿ ਬਾਕੀ ਜ਼ਖਮੀ ਵੀ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ ਹਨ। ਮ੍ਰਿਤਕਾਂ ਵਿਚੋਂ 5 ਦੀ ਪਹਿਚਾਣ ਹੋ ਗਈ ਹੈ। ਮ੍ਰਿਤਕਾਂ ਵਿਚੋਂ 5 ਔਰਤਾਂ ਹਨ।

ਇਹ ਵੀ ਪੜ੍ਹੋ : ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ

PunjabKesari

ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ। 24 ਘੰਟੇ ਚੱਲਣ ਵਾਲੇ ਇਸ ਕੰਟਰੋਲ ਰੂਮ ਦਾ ਨੰਬਰ 01633—262175 ਹੈ। ਜ਼ਖਮੀਆਂ ਦਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਚ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਿੰਡ ਭਾਗੀਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਭਾਗੀਕੇ ਦੀ ਕੈਨੇਡਾ ’ਚ ਮੌਤ

PunjabKesari

ਮ੍ਰਿਤਕਾ ਦੀ ਸੂਚੀ

1. ਪਰਵਿੰਦਰ ਕੌਰ ਪਤਨੀ ਮੰਦਰ ਸਿੰਘ ਵਾਸੀ ਬਠਿੰਡਾ
2 ਪ੍ਰੀਤੋ ਕੌਰ ਪਤਨੀ ਹਰਜੀਤ ਸਿੰਘ ਪਿੰਡ ਕੱਟਿਆਂ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
3. ਮੱਖਣ ਸਿੰਘ ਪੁੱਤਰ ਵੀਰ ਸਿੰਘ ਚੱਕ ਜਾਨੀਸਰ ਜ਼ਿਲ੍ਹਾ ਫਾਜ਼ਿਲਕਾ
4. ਬਲਵਿੰਦਰ ਸਿੰਘ ਪੁੱਤਰ ਬਾਗ ਸਿੰਘ, ਪਿੰਡ ਪੱਕਾ ਫਰੀਦਕੋਟ
5. ਅਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਨਵਾਂ ਕਿਲਾ ਫਰੀਦਕੋਟ
ਇਸ ਤੋਂ ਇਲਾਵਾ ਦੋ ਔਰਤਾਂ ਅਤੇ ਇਕ ਪੁਰਸ਼ ਦੀ ਹੋਰ ਮੌਤ ਹੋਈ ਹੈ, ਜਿਨ੍ਹਾਂ ਦੀ ਪਹਿਚਾਣ ਨਹੀਂ ਹੋਈ ਹੈ। ਮ੍ਰਿਤਕਾਂ ਦੀਆਂ ਦੇਹਾਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 37.98 ਲੱਖ ਪਰਿਵਾਰਾਂ ਲਈ ਵੱਡੀ ਖ਼ਬਰ, ਨਵੰਬਰ ਮਹੀਨੇ ਸ਼ੁਰੂ ਹੋਣ ਜਾ ਰਹੀ ਇਹ ਸਕੀਮ

PunjabKesari

ਜ਼ਖਮੀਆਂ ਦੀ ਸੂਚੀ

1. ਸੁਖਜੀਤ ਕੌਰ ਪਤਨੀ ਬੂਟਾ ਸਿੰਘ ਵਾਸੀ ਬਠਿੰਡਾ
2. ਤਾਰਾ ਸਿੰਘ ਪੁੱਤਰ ਪਿਆਰ ਸਿੰਘ ਪਿੰਡ ਕੱਟਿਆਂ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
3. ਹਰਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
4. ਮਨਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
5. ਤੀਰਥ ਸਿੰਘ ਪੁੱਤਰ ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ
6. ਵਕੀਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਪਿੰਡ ਲੰਡੇ ਰੋਡੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
7. ਕੁਲਵੰਤ ਸਿੰਘ ਪੁੱਤਰ ਸੁਜਾਨ ਸਿੰਘ ਆਨੰਦਪੁਰ ਸਾਹਿਬ
8. ਜਸਵੰਤ ਸਿੰਘ ਪੁੱਤਰ ਠਾਣਾ ਸਿੰਘ ਪਿੰਡ ਹਰਾਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
9. ਬੀਰੋ ਪਤਨੀ ਪਾਲਾ ਸਿੰਘ ਪਿੰਡ ਗਿੱਦੜਾਂਵਾਲੀ (ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਘਰ ਗਏ)
10. ਪਾਲਾ ਸਿੰਘ ਪੁੱਤਰ ਪੂਰਨ ਰਾਮ ਗਿੱਦੜਾਂਵਾਲੀ ਅਬੋਹਰ (ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਘਰ ਗਏ)
11. ਗਗਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ।

PunjabKesari

ਇਹ ਵੀ ਪੜ੍ਹੋ : ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਦੋ ਦਿਨ ਦੇ ਪੁਲਸ ਰਿਮਾਂਡ ’ਤੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News