ਹੁਣ ਅਜਨਾਲਾ ’ਚ 8 ਵਿਦਿਆਰਥਣਾਂ ਕੋਰੋਨਾ ਪਾਜ਼ੇਟਿਵ, ਸਕੂਲ ਕੀਤਾ ਗਿਆ ਬੰਦ

Friday, Aug 13, 2021 - 06:16 PM (IST)

ਹੁਣ ਅਜਨਾਲਾ ’ਚ 8 ਵਿਦਿਆਰਥਣਾਂ ਕੋਰੋਨਾ ਪਾਜ਼ੇਟਿਵ, ਸਕੂਲ ਕੀਤਾ ਗਿਆ ਬੰਦ

ਅਜਨਾਲਾ (ਗੁਰਜੰਟ) :  ਕੋਰੋਨਾ ਵਾਇਰਸ ਦਾ ਖ਼ਤਰਾ ਸਕੂਲੀ ਵਿਦਿਆਰਥੀਆਂ ’ਚ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਮਹਾਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ 2 ਅਗਸਤ ਨੂੰ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਸਨ। ਇਸੇ ਅਧੀਨ ਅੱਜ ਸਰਹੱਦੀ ਤਹਿਸੀਲ ਅਜਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਕੂਲ ਦੀਆਂ 8 ਵਿਦਿਆਰਥਣਾਂ ਤੋਂ ਇਲਾਵਾ ਇਕ ਹੋਰ ਵਿਅਕਤੀ  ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ,  ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਨੂੰ 14 ਦਿਨਾਂ ਲਈ ਬੰਦ  ਕਰ ਦਿੱਤਾ ਗਿਆ ਹੈ ਅਤੇ ਸਾਰੇ ਸਟਾਫ ਤੇ ਵਿਦਿਆਰਥੀਆਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਕੂਲ ਜਾਣ ਲਈ ਘਰੋਂ ਨਿਕਲਿਆ 14 ਸਾਲ ਦਾ ਬੱਚਾ ਭੇਦਭਰੀ ਹਾਲਤ ’ਚ ਲਾਪਤਾ

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਮ. ਓ. ਅਜਨਾਲਾ ਨੇ ਦੱਸਿਆ ਕਿ  ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੀਤੀ ਜਾਰੀ ਟੈਸਟਿੰਗ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ 60 ਵਿਦਿਆਰਥੀਆਂ ਦੀ ਟੈਸਟਿੰਗ ਕੀਤੀ ਗਈ ਸੀ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ 8 ਲੜਕੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ ਅਤੇ ਇਕ ਹੋਰ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ,ਜਿਸ ਤੋਂ ਬਾਅਦ ਸਕੂਲ ਦੇ ਬਾਕੀ ਸਟਾਫ ਤੇ ਵਿਦਿਆਰਥੀਆਂ ਦੀ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਪੂਰੇ ਸਕੂਲ ਨੂੰ ਸੈਨੀਟਾਈਜ਼ਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ

ਇਹ ਵੀ ਪੜ੍ਹੋ : ਮੁੱਖ ਸਕੱਤਰ ਵਲੋਂ ਸਕੂਲਾਂ ’ਚ ਰੋਜ਼ਾਨਾ 10,000 ਆਰ. ਟੀ-ਪੀ. ਸੀ. ਆਰ. ਟੈਸਟ ਕਰਨ ਦੇ ਹੁਕਮ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

Anuradha

Content Editor

Related News