ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, UK ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀ ਹਥਿਆਰਾਂ ਸਮੇਤ ਗ੍ਰਿਫ਼ਤਾਰ
Sunday, Dec 15, 2024 - 01:47 PM (IST)
ਅੰਮ੍ਰਿਤਸਰ- ਇਕ ਵਾਰ ਫਿਰ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ ਜਿਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਸ ਨੇ ਇੱਕ ਸਫ਼ਲ ਆਪ੍ਰੇਸ਼ਨ ਕੀਤਾ, ਜਿਸ 'ਚ ਯੂ.ਕੇ. ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ 4.5 ਕਿਲੋ ਹੈਰੋਇਨ, 2 ਗਲੋਕ ਪਿਸਤੌਲ (9 ਐਮ.ਐਮ.), 2 ਪਿਸਤੌਲ (30 ਬੋਰ), 1 ਪਿਸਤੌਲ (32 ਬੋਰ), 1 ਜ਼ਿਗਾਨਾ ਪਿਸਤੌਲ (30 ਬੋਰ), 16 ਜ਼ਿੰਦਾ ਕਾਰਤੂਸ, 1.5 ਲੱਖ ਰੁਪਏ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ
ਉਨ੍ਹਾਂ ਦੱਸਿਆ ਕਿ ਐੱਨ. ਡੀ. ਪੀ. ਐੱਸ ਅਤੇ ਆਰਮਜ਼ ਐਕਟ ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਫਾਰਵਾਰਡ ਅਤੇ ਬੈਕਵਾਰਡ ਲਿੰਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਚਾਕੂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8