ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੂੰ 13 ਲੱਖ ਸਾਲਾਨਾ ਪੈਕੇਜ ’ਤੇ ਨੌਕਰੀਆਂ ਦੀ ਪੇਸ਼ਕਸ਼
Tuesday, Jun 17, 2025 - 01:29 PM (IST)

ਅੰਮ੍ਰਿਤਸਰ (ਸੰਜੀਵ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਨੇ ਭਾਰਤ ਇਲੈਕਟ੍ਰੋਨਿਕਸ ਲਿਮਿਟਡ (ਬੀ. ਈ. ਐੱਲ.) ਵੱਲੋਂ ਇੱਕ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ। ਇਸ ਵਿਚ ਕੰਪਨੀ ਨੇ ਬੀ. ਟੈਕ. (ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ) ਦੇ 8 ਵਿਦਿਆਰਥੀਆਂ ਨੂੰ 13 ਲੱਖ ਰੁਪਏ ਸਾਲਾਨਾ ਦੇ ਪੈਕੇਜ ’ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ। ਬੀ. ਈ. ਐੱਲ., ਬੰਗਲੁਰੂ ਤੋਂ 4 ਸੀਨੀਅਰ ਅਧਿਕਾਰੀਆਂ ਦੀ ਟੀਮ ਨੇ ਕੈਂਪਸ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ-ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
ਚੋਣ ਪ੍ਰਕਿਰਿਆ ਦੌਰਾਨ ਕੰਪਨੀ ਅਧਿਕਾਰੀਆਂ ਨੇ ਲਿਖਤੀ ਪ੍ਰੀਖਿਆ ਅਤੇ ਤਕਨੀਕੀ ਇੰਟਰਵਿਊ ਲਈ ਕੰਪਨੀ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਤਰਨਜੋਤ ਸਿੰਘ, ਮ੍ਰਿਤੁੰਜੈ, ਰਿਧਮ ਸ਼ਰਮਾ, ਕਨਿਸ਼ ਅਰੋੜਾ, ਹਰਸ਼ਿਤਾ ਮਹਾਜਨ, ਸੁਖਬੀਰ ਸਿੰਘ, ਵੰਸੀ ਅਤੇ ਸਤੀਸ਼ ਕੁਮਾਰ ਤਿਵਾਰੀ ਨੂੰ ਡਿਪਟੀ ਇੰਜਨੀਅਰ (ਈ-ਆਈ. ਆਈ) ਦੇ ਅਹੁੱਦੇ ਲਈ ਚੁਣਿਆ। ਇਹ ਵਿਦਿਆਰਥੀ ਆਪਣਾ ਕੋਰਸ ਪੂਰਾ ਕਰਨ ਤੋਂ ਬਾਅਦ ਜੂਨ/ਜੁਲਾਈ 2025 ਵਿੱਚ ਆਪਣੀ ਨੌਕਰੀ ਜੁਆਇਨ ਕਰਨਗੇ। ਭਾਰਤ ਇਲੈਕਟ੍ਰੋਨਿਕਸ ਲਿਮਿਟਡ ਭਾਰਤ ਸਰਕਾਰ ਦੀ ਮਲਕੀਅਤ ਵਾਲੀ ਇੱਕ ਏਰੋਸਪੇਸ ਅਤੇ ਰੱਖਿਆ ਇਲੈਕਟ੍ਰੋਨਿਕਸ ਕੰਪਨੀ ਹੈ, ਜੋ ਮੁੱਖ ਤੌਰ ’ਤੇ ਜ਼ਮੀਨੀ ਅਤੇ ਏਰੋਸਪੇਸ ਐਪਲੀਕੇਸ਼ਨਾਂ ਲਈ ਉੱਨਤ ਇਲੈਕਟ੍ਰੋਨਿਕ ਉਤਪਾਦ ਤਿਆਰ ਕਰਦੀ ਹੈ। ਬੀ. ਈ. ਐੱਲ. ਭਾਰਤ ਦੇ ਰੱਖਿਆ ਮੰਤਰਾਲੇ ਅਧੀਨ 16 ਪਬਲਿਕ ਸੈਕਟਰ ਅੰਡਰਟੇਕਿੰਗਸ (ਪੀ. ਐੱਸ. ਯੂ.) ਵਿੱਚੋਂ ਇੱਕ ਹੈ ਅਤੇ ਇਹ ਭਾਰਤ ਦੀਆਂ ਚੰਗੀਆਂ ਕੰਪਨੀਆਂ ਵਿੱਚ ਸ਼ਾਮਲ ਹੈ।
ਇਹ ਵੀ ਪੜ੍ਹੋ- ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ
ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪਲੇਸਮੈਂਟ ਡਾਇਰੈਕਟੋਰੇਟ ਅਤੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ। ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ. ਐੱਸ. ਚਾਹਲ ਨੇ ਇਲੈਕਟ੍ਰੋਨਿਕਸ ਵਿਭਾਗ ਦੇ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਬੀ. ਈ. ਐੱਲ. ਤੋਂ ਨੌਕਰੀ ਦੀ ਪੇਸ਼ਕਸ਼ ਪ੍ਰਾਪਤ ਕਰਨ ’ਤੇ ਵਧਾਈ ਦਿੱਤੀ। ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਕਿਹਾ ਕਿ ਯੂਨੀਵਰਸਿਟੀ-ਉਦਯੋਗ ਸੰਪਰਕ, ਹੁਨਰ-ਅਧਾਰਿਤ ਪਾਠਕ੍ਰਮ ਤੇ ਮਜ਼ਬੂਤ ਪਲੇਸਮੈਂਟ ਸਹਿਯੋਗ, ਵਿਦਿਆਰਥੀਆਂ ਲਈ ਚੰਗੇ ਮੌਕੇ ਪੈਦਾ ਕਰਦੇ ਹਨ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8